ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲ਼ੀਆਂ ਸਮੇਤ ਇਕ ਕਾਬੂ
ਨਸ਼ੀਲੀ ਗੋਲੀਆਂ ਸਮੇਤ ਇਕ ਕਾਬੂ
Publish Date: Sun, 01 Mar 2026 04:52 PM (IST)
Updated Date: Sun, 01 Mar 2026 04:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਬਸੀ ਪਠਾਣਾਂ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਸਹਾਇਕ ਥਾਣੇਦਾਰ ਰਘਵੀਰ ਸਿੰਘ ਵੱਲੋਂ ਪੁਲਿਸ ਥਾਣਾ ਵਾਸੀ ਪਠਾਣਾ ਵਿਖੇ ਦਰਜ ਕੀਤੀ ਐਫਆਈਆਰ ਮੁਤਾਬਕ ਪੁਲਿਸ ਟੀਮ ਅਨਾਜ ਮੰਡੀ ਨੇੜੇ ਮੌਜੂਦ ਸੀ। ਉਸ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਤੋਂ 95 ਖੁੱਲ੍ਹੀਆਂ ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਦੀਪ ਸਿੰਘ ਵਜੋਂ ਹੋਈ ਹੈ, ਜਿਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।