ਨਸ਼ੀਲੀ ਗੋਲੀਆਂ ਸਮੇਤ ਇਕ ਗ੍ਰਿਫ਼ਤਾਰ
ਨਸ਼ੀਲੀ ਗੋਲੀਆਂ ਸਮੇਤ ਇਕ ਗ੍ਰਿਫ਼ਤਾਰ
Publish Date: Fri, 20 Mar 2026 06:03 PM (IST)
Updated Date: Fri, 20 Mar 2026 06:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਬਸੀ ਪਠਾਣਾਂ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਨਸ਼ਾ ਵਿਰੋਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਟੀਮ ਨੇ ਗਸ਼ਤ ਦੌਰਾਨ ਸਥਾਨਕ ਦਾਣਾ ਮੰਡੀ ਨੇੜੇ ਸ਼ੱਕ ਦੇ ਅਧਾਰ ’ਤੇ ਇਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਤੋਂ 60 ਖੁੱਲੀਆਂ ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਮੁੰਨਤਾਜ ਆਲਮ ਵਜੋਂ ਹੋਈ ਹੈ। ਜਿਸ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ।