ਪਲਾਸਟਿਕ ਡੋਰ ਸਮੇਤ ਇਕ ਗ੍ਰਿਫ਼ਤਾਰ
ਪਲਾਸਟਿਕ ਡੋਰ ਸਮੇਤ ਇੱਕ ਗ੍ਰਿਫ਼ਤਾਰ
Publish Date: Tue, 27 Jan 2026 06:22 PM (IST)
Updated Date: Tue, 27 Jan 2026 06:25 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੁਲਿਸ ਨੇ ਇਕ ਦੁਕਾਨਦਾਰ ਨੂੰ ਖ਼ਤਰਨਾਕ ‘ਚਾਈਨਾ’ ਡੋਰ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿਚ ਮੁਖ਼ਬਰ ਦੀ ਇਤਲਾਹ ’ਤੇ ਪੁਲਿਸ ਥਾਣਾ ਖੇੜੀ ਨੌਧ ਸਿੰਘ ਵਿਚ ਮੋਹਣ ਕੁਮਾਰ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਪੁਲਿਸ ਨੇ ਸੂਚਨਾ ਦੇ ਅਧਾਰ ਤੇ ਛਾਪੇਮਾਰੀ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਉਸ ਦੀ ਨਿਸ਼ਾਨਦੇਹੀ ਤੋਂ 3 ਗੱਟੇ ਚਾਈਨਾ ਡੋਰ ਬਰਾਮਦ ਕੀਤੇ ਗਏ ਹਨ।