ਚੰਡੀਗੜ੍ਹ ’ਚ ਵਿਕਣਯੋਗ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ
ਚੰਡੀਗੜ੍ਹ ’ਚ ਵਿਕਣਯੋਗ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
Publish Date: Sun, 11 Jan 2026 05:20 PM (IST)
Updated Date: Sun, 11 Jan 2026 05:24 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਚੰਡੀਗੜ੍ਹ ਤੋਂ ਨਾਜਾਇਜ਼ ਢੰਗ ਨਾਲ ਸ਼ਰਾਬ ਲਿਆ ਕੇ ਵੇਚਣ ਦੇ ਮਾਮਲੇ ’ਚ ਬਡਾਲੀ ਆਲਾ ਸਿੰਘ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਕਿ ਗਸ਼ਤ ਦੌਰਾਨ ਸ਼ੱਕ ਦੇ ਆਧਾਰ ’ਤੇ ਅਵਤਾਰ ਸਿੰਘ ਵਾਸੀ ਬਡਾਲੀ ਆਲਾ ਸਿੰਘ ਦੀ ਤਲਾਸ਼ੀ ਲਈ ਤਾਂ ਉਸ ਤੋਂ ਚੰਡੀਗੜ੍ਹ ਤੋਂ ਲਿਆਂਦੀ ਗਈ ਵੱਖ-ਵੱਖ ਤਰ੍ਹਾਂ ਦੀ ਕੁਲ 30 ਬੋਤਲ ਵਿਸਕੀ ਬਰਾਮਦ ਹੋਈ।