ਸੜਕ ਹਾਦਸੇ ’ਚ ਇਕ ਦੀ ਮੌਤ
ਸੜਕ ਹਾਦਸੇ ’ਚ ਇਕ ਦੀ ਮੌਤ
Publish Date: Tue, 17 Feb 2026 05:48 PM (IST)
Updated Date: Tue, 17 Feb 2026 05:51 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ-ਬਸੀ ਪਠਾਣਾਂ ਮੁੱਖ ਮਾਰਗ ਤੇ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਹੈ। ਪੁਲਿਸ ਕੋਲ ਦੱਤੇ ਬਿਆਨ ਵਿਚ ਨਾਦਰ ਚੰਦ ਵਾਸੀ ਤਲਾਣੀਆਂ ਨੇ ਦੱਸਿਆ ਕਿ ਮੁੱਖ ਮਾਰਗ ਤੇ ਮਾਰੂਤੀ ਕਾਰ ਦੇ ਚਾਲਕ ਨੇ ਉਸ ਦੇ ਪੁੱਤਰ ਬੰਟੀ ਨੂੰ ਟੱਕਰ ਮਾਰੀ, ਜਿਸ ਦੀ ਇਸ ਹਾਦਸੇ ਵਿਚ ਮੌਤ ਹੋ ਗਈ। ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਥਾਣਾ ਫਤਹਿਗੜ੍ਹ ਸਾਹਿਬ ਵਿਚ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।