ਸੜਕ ਹਾਦਸੇ ’ਚ ਇੱਕ ਦੀ ਮੌਤ
ਸੜਕ ਹਾਦਸੇ ’ਚ ਇੱਕ ਦੀ ਮੌਤ
Publish Date: Sat, 28 Mar 2026 07:03 PM (IST)
Updated Date: Sat, 28 Mar 2026 07:05 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਪਿੰਡ ਅੰਬੇ ਮਾਜਰਾ ਵਿਖੇ ਇੱਕ ਟਰੱਕ ਹੇਠਾਂ ਆਉਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਅੰਬੇ ਮਾਜਰਾ ਵਿਖੇ ਰਜਵਾਹੇ ਨੇੜੇ ਅੱਜ ਉਸ ਵੇਲੇ ਇੱਕ ਪ੍ਰਵਾਸੀ ਟਰੱਕ ਹੇਠਾਂ ਆ ਗਿਆ, ਜਦੋਂ ਉਹ ਸੜਕ ਪਾਰ ਕਰਨ ਸਮੇਂ ਅਚਾਨਕ ਡਿੱਗ ਗਿਆ ਅਤੇ ਟਰੱਕ ਦੇ ਪਿਛਲੇ ਟਾਇਰ ਹੇਠਾਂ ਆ ਗਿਆ ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕ ਦੀ ਸ਼ਨਾਖ਼ਤ ਨਹੀਂ ਹੋਈ ਸੀ।