ਸੜਕ ਹਾਦਸੇ ਵਿਚ ਇਕ ਜ਼ਖ਼ਮੀ
ਸੜਕ ਹਾਦਸੇ ਵਿਚ ਇਕ ਜ਼ਖ਼ਮੀ
Publish Date: Tue, 03 Feb 2026 05:37 PM (IST)
Updated Date: Tue, 03 Feb 2026 05:41 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਰਹਿੰਦ ਪੁਲਿਸ ਨੇ ਸੜਕ ਹਾਦਸੇ ਦੇ ਮਾਮਲੇ ਵਿਚ ਕਾਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਵਿਚ ਬਲਵਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ, ਇਸ ਦੌਰਾਨ ਇਕ ਕਾਰ ਚਾਲਕ ਨੇ ਉਸ ਨੂੰ ਫੇਟ ਮਾਰੀ ਜਿਸ ਨਾਲ ਉਸ ਦੇ ਸੱਟਾਂ ਲੱਗੀਆਂ। ਪੁਲਿਸ ਨੇ ਕਾਰ ਚਾਲਕ ਜਗਦੀਪ ਸਿੰਘ ਵਾਸੀ ਜ਼ਿਲ੍ਹਾ ਲੁਧਿਆਣਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।