ਸੜਕ ਹਾਦਸੇ ’ਚ ਇਕ ਜ਼ਖ਼ਮੀ
ਸੜਕ ਹਾਦਸੇ ’ਚ ਇੱਕ ਜ਼ਖ਼ਮੀ
Publish Date: Sun, 22 Mar 2026 06:40 PM (IST)
Updated Date: Sun, 22 Mar 2026 06:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ’ਚ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਮੂਲੇਪੁਰ ਪੁਲਿਸ ਨੇ ਰਾਜਵੀਰ ਸਿੰਘ ਪੁੱਤਰ ਜਰਨੈਲ ਸਿੰਘ ਹਾਲ ਆਬਾਦ ਪਿੰਡ ਜਖਵਾਲੀ ਦੀ ਸ਼ਿਕਾਇਤ ਤੇ ਥਾਰ ਚਾਲਕ ਜਿਵਤੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਦਈ ਨੇ ਪੁਲਿਸ ਨੂੰ ਦੱਸਿਆ ਕਿ 18 ਮਾਰਚ ਦੀ ਰਾਤ ਨੂੰ ਉਕਤ ਥਾਰ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਆਪਣੀ ਕਾਰ ਉਸਦੇ ਤਾਏ ਦੇ ਲੜਕੇ ਸਤਪਾਲ ਤੇ ਚੜ੍ਹਾ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।