ਗੁਰਪ੍ਰਰੀਤ ਮਹਿਕ, ਫਤਹਿਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਨੇੜੇ ਟਿੱਪਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮਿ੍ਤਕ ਮੋਟਰ ਸਾਇਕਲ ਸਵਾਰ ਦੀ ਦੀ ਪਛਾਣ ਸਾਬਕਾ ਜਿਲ੍ਹਾ ਪ੍ਰਰੀਸ਼ਦ ਮੈਂਬਰ ਪੁਰਸ਼ੋਤਮ ਸਿੰਘ ਵਾਸੀ ਪਿੰਡ ਵਜੀਦਪੁਰ ਵਜੋਂ ਹੋਈ ਹੈ ।

ਜਾਣਕਾਰੀ ਦਿੰਦਿਆਂ ਥਾਣਾ ਫਤਹਿਗੜ੍ਹ ਸਾਹਿਬ ਦੇ ਏਐਸਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਰਸ਼ੋਤਮ ਸਿੰਘ ਬੱਸੀ ਪਠਾਣਾਂ ਤੋਂ ਸਰਹਿੰਦ ਨੂੰ ਜਾ ਰਿਹਾ ਸੀ ਅਤੇ ਜਿਵੇਂ ਹੀ ਉਹ ਗੁਰਦੁਆਰਾ ਸ੍ਰੀ ਸ਼ੀਸ਼ਗੰਜ ਸਾਹਿਬ ਦੇ ਨੇੜੇ ਪਹੁੰਚਿਆ ਤਾਂ ਸਰਹਿੰਦ ਤੋਂ ਬੱਸੀ ਵੱਲ ਜਾ ਰਹੇ ਇੱਕ ਟਿੱਪਰ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਉਸ ਦੇ ਸਿਰ ਤੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸੇ ਦੌਰਾਨ ਟਿੱਪਰ ਚਾਲਕ ਆਪਣਾ ਟਿੱਪਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਟਿੱਪਰ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।