ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਦੇ ਮਾਮਲੇ ’ਚ ਇਕ ਨਾਮਜ਼ਦ
ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਦੇ ਮਾਮਲੇ ’ਚ ਇੱਕ ਨਾਮਜ਼ਦ
Publish Date: Thu, 22 Jan 2026 04:51 PM (IST)
Updated Date: Thu, 22 Jan 2026 04:54 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਅਮਲੋਹ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ਤੇ ਠੱਗੀ ਦੇ ਮਾਮਲੇ ਵਿਚ ਮਿਲੀ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ। ਸ਼ਿਕਾਇਤਕਰਤਾ ਬਾਰੇ ਖਾਨ ਵਾਸੀ ਅਮਲੋਹ ਨੇ ਪੁਲਿਸ ਨੂੰ ਦੱਸਿਆ ਕਿ ਰਜੀਵ ਵਾਸੀ ਮੰਡੀ ਗੋਬਿੰਦਗੜ੍ਹ ਨੇ ਵਿਦੇਸ਼ ਭੇਜਣ ਲਈ ਉਸ ਤੋਂ 50 ਲੱਖ ਰੁਪਏ ਲਏ ਸਨ। ਉਕਤ ਵਿਅਕਤੀ ਨੇ ਨਾ ਹੀ ਉਸ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਉਸ ਦੇ ਪੂਰੇ ਪੈਸੇ ਵਾਪਸ ਕੀਤੇ। ਸ਼ਿਕਾਇਤ ਕਰਤਾ ਨੇ ਇਲਜ਼ਾਮ ਲਗਾਇਆ ਕਿ ਮੁਲਜ਼ਮ ਨੇ ਪੈਸੇ ਮੰਗਣ ਤੇ ਸਿਰਫ਼ 20 ਲੱਖ ਰੁਪਏ ਮੋੜ ਕੇ ਉਸ ਨਾਲ ਧੋਖਾਧੜੀ ਕੀਤੀ ਹੈ।