40 ਲੱਖ ਦੀ ਫਿਰੌਤੀ ਦੇ ਮਾਮਲੇ ’ਚ ਇਕ ਨਾਮਜ਼ਦ
40 ਲੱਖ ਦੀ ਫਿਰੌਤੀ ਦੇ ਮਾਮਲੇ ਚ ਇੱਕ ਨਾਮਜ਼ਦ
Publish Date: Wed, 18 Feb 2026 04:46 PM (IST)
Updated Date: Wed, 18 Feb 2026 04:48 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਖਮਾਣੋਂ ਪੁਲਿਸ ਨੇ 40 ਲੱਖ ਰੁਪਏ ਫਿਰੌਤੀ ਮੰਗਣ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ। ਉਪਰੋਕਤ ਕਾਰਵਾਈ ਜੋਹਨ ਨੰਦਾ ਵਾਸੀ ਖਮਾਣੋਂ ਦੀ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਅਮਲ ਵਿਚ ਲਿਆਂਦੀ ਗਈ ਹੈ, ਜਿਸ ਵਿਚ ਸਾਹਮਣੇ ਆਇਆ ਸੀ ਕਿ ਜਗਰੂਪ ਸਿੰਘ ਦੇ ਵ੍ਹਟਸਐਪ ਨੰਬਰ ਤੋਂ ਕਾਲ ਕਰ ਕੇ ਜੋਹਣ ਨੰਦਾ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ। ਪੁਲਿਸ ਨੇ ਇਸ ਕੇਸ ਵਿਚ ਜਗਰੂਪ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।