ਕੁੱਟਮਾਰ ਦੇ ਦੋਸ਼ ਹੇਠ ਇਕ ਨਾਮਜ਼ਦ
ਕੁੱਟਮਾਰ ਦੇ ਦੋਸ਼ ਹੇਠ ਇਕ ਨਾਮਜ਼ਦ
Publish Date: Thu, 12 Feb 2026 04:50 PM (IST)
Updated Date: Thu, 12 Feb 2026 04:53 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਬਸੀ ਪਠਾਣਾਂ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਆਪਣੇ ਗੁਆਂਢੀ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਮੁਕੱਦਮਾ ਦਰਜ ਕੀਤਾ ਹੈ। ਉਪਰੋਕਤ ਕਾਰਵਾਈ ਮੈਡੀਕਲ ਰਿਪੋਰਟ ਦੇ ਆਧਾਰ ’ਤੇ ਅਮਲ ਵਿਚ ਲਿਆਂਦੀ ਗਈ ਹੈ। ਪੀੜਤ ਜਸਪ੍ਰੀਤ ਸਿੰਘ ਨੇ ਪੁਲਿਸ ਕੋਲ ਦਿੱਤੇ ਬਿਆਨ ਵਿਚ ਦੋਸ਼ ਲਾਇਆ ਕਿ ਉਸ ਦੇ ਹੀ ਪਿੰਡ ਰੈਲੋਂ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਨੇ ਉਸ ਦੀ ਕੁੱਟਮਾਰ ਕੀਤੀ ਹੈ।