v> ਪੱਤਰ ਪ੍ਰੇਰਕ, ਫਤਿਹਗੜ ਸਾਹਿਬ : ਮੰਡੀ ਗੋਬਿੰਦਗੜ੍ਹ ਨੇੜਲੇ ਪਿੰਡ ਅਜਨਾਲੀ ਵਿਚ ਇਕ ਵਿਅਕਤੀ ਦਾ ਟੈਸਟ ਪਾਜ਼ੇਟਿਵ ਪਾਇਆ ਗਿਆ।ਜਿਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾਕਟਰ ਐਨਕੇ ਕੇ ਅਗਰਵਾਲ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਉਮਰ ਕਰੀਬ 44 ਸਾਲ ਹੈ ਜੋ 30 ਮਈ ਨੂੰ ਦਿੱਲੀ ਤੋਂ ਆਇਆ ਸੀ ਜਿਸ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ ਜੋ ਪਾਜ਼ੇਟਿਵ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਗਿਆਨ ਸਾਗਰ ਹਸਪਤਾਲ ਬਨੂੜ।ਵਿਖੇ ਰੈਫਰ ਕਰ ਦਿੱਤਾ ਗਿਆ ਹੈ।ਉਕਤ ਵਿਅਕਤੀ ਸਮੇਤ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 7 ਹੋ ਗਈ ਹੈ।

Posted By: Rajnish Kaur