ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ’ਚ ਵਾਤਾਵਰਨ ਸੰਭਾਲ ਅਤੇ ਖੇਡਾਂ ’ਤੇ ਇੱਕ ਰੋਜ਼ਾ ਕੈਂਪ
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿੱਚ ਵਾਤਾਵਰਨ ਸੰਭਾਲ ਅਤੇ ਖੇਡਾਂ ’ਤੇ ਇੱਕ ਰੋਜ਼ਾ ਕੈਂਪ
Publish Date: Tue, 10 Mar 2026 05:31 PM (IST)
Updated Date: Tue, 10 Mar 2026 05:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐੱਨਐੱਸਐੱਸ ਵਿਭਾਗ ਵੱਲੋਂ ਵਾਤਾਵਰਨ ਸੰਭਾਲ ਅਤੇ ਖੇਡਾਂ ਨੂੰ ਸਮਰਪਿਤ ਇਕ ਰੋਜ਼ਾ ਕੈਂਪ ਲਗਾਇਆ ਗਿਆ। ਕਾਲਜ ਪ੍ਰਿੰਸੀਪਲ ਡਾ ਵਨੀਤਾ ਗਰਗ ਨੇ ਐਨਐਸਐਸ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਸਾਫ਼ ਵਾਤਾਵਰਨ ਮਨੁੱਖੀ ਜੀਵਨ ਲਈ ਅਨਿੱਖੜਵਾਂ ਹਿੱਸਾ ਹੈ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋਫੈਸਰ ਵਿਜੇ ਕੁਮਾਰ ਨੇ ਵਲੰਟੀਅਰਾਂ ਨੂੰ ਦੱਸਿਆ ਕਿ ਐੱਨਐੱਸਐੱਸ ਅਤੇ ਖੇਡਾਂ ਦੇ ਸੁਮੇਲ ਨਾਲ ਵਿਦਿਆਰਥੀ ਆਪਣਾ ਜੀਵਨ ਸਫਲ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਯੋਗਾ ਅਤੇ ਖੇਡਾਂ ਵਿਚ ਭਾਗ ਲੈ ਕੇ ਵਿਦਿਆਰਥੀ ਆਰਥਿਕ ਤੇ ਮਾਨਸਿਕ ਤੌਰ ’ਤੇ ਮਜ਼ਬੂਤ ਹੋ ਸਕਦੇ ਹਨ। ਕੈਂਪ ਦੌਰਾਨ ਲਗਭਗ 120 ਵਲੰਟੀਅਰਾਂ ਨੇ ਕਾਲਜ ਕੈਂਪਸ ਦੇ ਆਲੇ-ਦੁਆਲੇ ਸਫਾਈ ਕੀਤੀ। ਪ੍ਰੋਗਰਾਮ ਦੇ ਅੰਤ ਵਿਚ ਐੱਨਐੱਸਐੱਸ ਪ੍ਰੋਗਰਾਮ ਅਫਸਰ ਡਾ ਦਲਬੀਰ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ ਬਲਬਹਾਦਰ ਸਿੰਘ, ਡਾ ਨਵਜੀਤ ਸਿੰਘ ਅਤੇ ਪ੍ਰੋਫੈਸਰ ਸੁਰਿੰਦਰ ਸਿੰਘ ਵੀ ਹਾਜ਼ਰ ਸਨ। ਕੈਂਪ ਤੋਂ ਬਾਅਦ ਵਲੰਟੀਅਰਾਂ ਨੂੰ ਰਿਫਰੈਸ਼ਮੈਂਟ ਵੀ ਵੰਡੀ ਗਈ।