- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਨਿਆਣ ਸਹਿਕਾਰੀ ਸਭਾ 'ਚ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਰੀਜ਼ਨਲ ਇੰਸਟੀਚਿਊਟ ਆਫ ਕੋਪਰੇਟਿਵ ਮੈਨੇਜਮੈਂਟ (ਆਰਆਈਸੀਐਮ) ਚੰਡੀਗੜ੍ਹ ਵੱਲੋਂ ਖਨਿਆਣ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਸਭਾ ਦੇ ਪ੍ਰਬੰਧਕਾਂ ਅਤੇ ਕਮੇਟੀ ਮੈਂਬਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਅਤੇ ਅਧਿਕਾਰਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ। ਇਸ ਵਿਚ ਆਰਆਈਸੀਐੱਮ ਚੰਡੀਗੜ੍ਹ ਦੇ ਡਾਇਰੈਕਟਰ ਆਰਕੇ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣਾ ਅਨਾਜ ਰਜਿਸਟਰਡ ਗੁਦਾਮਾਂ ਵਿਚ ਰੱਖਣਾ ਚਾਹੀਦਾ ਹੈ, ਜਿੱਥੇ ਬਾਰਦਾਨਾ ਮੁਫ਼ਤ ਮਿਲੇਗਾ ਅਤੇ ਕੋਈ ਕਿਰਾਇਆ ਨਹੀਂ ਲਿਆ ਜਾਵੇਗਾ, ਜੋ ਕਿਸਾਨਾਂ ਦੀ ਆਮਦਨ ਵਧਾਉਣ