ਭਾਜਪਾ ਹੀ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਲਿਜਾ ਸਕਦੀ : ਰਾਏ
ਭਾਜਪਾ ਹੀ ਪੰਜਾਬ ਨੂੰ ਤਰੱਕੀ ਦੇ ਮਾਰਗ ’ਤੇ ਲਿਜਾ ਸਕਦੀ ਹੈ : ਵਿੱਕੀ ਰਾਏ
Publish Date: Sat, 07 Mar 2026 05:22 PM (IST)
Updated Date: Sat, 07 Mar 2026 05:24 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਭਾਰਤੀ ਜਨਤਾ ਪਾਰਟੀ ਐੱਸਸੀ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਵਿਕੀ ਰਾਏ ਨੇ ਕਿਹਾ ਕਿ ਮੋਗਾ ਵਿਚ ਹੋਣ ਵਾਲੀ ਸੂਬਾ ਪੱਧਰੀ ਦੀ ਰੈਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਪੰਜਾਬ ਦੀ ਰਾਜਨੀਤੀ ਤੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਾਲੀ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬੀਆਂ ਦੀਆਂ ਨਜ਼ਰਾਂ ਵੀ ਇਸ ਮਹੱਤਵਪੂਰਨ ਰੈਲੀ ਉੱਤੇ ਟਿਕੀਆਂ ਹੋਈਆਂ ਹਨ ਅਤੇ ਲੋਕ ਇਸ ਨੂੰ ਪੰਜਾਬ ਦੇ ਭਵਿੱਖ ਲਈ ਇਕ ਮਹੱਤਵਪੂਰਨ ਮੋੜ ਵਜੋਂ ਦੇਖ ਰਹੇ ਹਨ। ਰਾਏ ਨੇ ਕਿਹਾ ਕਿ ਇਸ ਰੈਲੀ ਨਾਲ ਪੰਜਾਬ ਦੇ ਲੋਕਾਂ ਵਿਚ ਭਾਜਪਾ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ ਅਤੇ ਭਾਜਪਾ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਕਾਨੂੰਨ-ਵਿਵਸਥਾ, ਨਸ਼ਿਆਂ ਅਤੇ ਆਰਥਿਕ ਚੁਣੌਤੀਆਂ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਸਿਰਫ਼ ਭਾਜਪਾ ਹੀ ਪੰਜਾਬ ਨੂੰ ਸਥਿਰਤਾ, ਵਿਕਾਸ ਅਤੇ ਖੁਸ਼ਹਾਲੀ ਦੀ ਦਿਸ਼ਾ ਵਿਚ ਅੱਗੇ ਲੈ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਇਸ ਇਤਿਹਾਸਕ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਵੀ ਕੀਤੀ ਹੈ।