ਧਾਰਮਿਕ ਸਥਾਨਾਂ ਲਈ ਠੀਕਰੀ ਪਹਿਰੇ ਲਗਾਉਣ ਦੇ ਹੁਕਮ
ਧਾਰਮਿਕ ਸਥਾਨਾਂ ਲਈ ਠੀਕਰੀ ਪਹਿਰੇ ਲਗਾਉਣ ਦੇ ਹੁਕਮ
Publish Date: Tue, 21 Apr 2026 05:38 PM (IST)
Updated Date: Tue, 21 Apr 2026 05:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੋਨਾ ਥਿੰਦ ਨੇ ਫਤਹਿਗੜ੍ਹ ਸਾਹਿਬ ਦੇ ਸਮੂਹ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ ਤੇ ਪ੍ਰਬੰਧਕੀ ਕਮੇਟੀਆਂ ਨੂੰ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਡਾ. ਸੋਨਾ ਥਿੰਦ ਨੇ ਸਮੂਹ ਧਾਰਮਿਕ ਸੰਸਥਾਵਾਂ, ਬੋਰਡਾਂ ਅਤੇ ਟਰੱਸਟਾਂ ਦੇ ਮੁਖੀਆਂ ਨੂੰ ਮਰਿਆਦਾ ਕਾਇਮ ਰੱਖਣ ਲਈ ਪੁਖ਼ਤਾ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 16 ਜੂਨ ਤੱਕ ਲਾਗੂ ਰਹਿਣਗੇ।