ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤੀ: ਫ਼ਤਹਿਗੜ੍ਹ ਸਾਹਿਬ ਦੇ ਧਾਰਮਿਕ ਸਥਾਨਾਂ 'ਤੇ 'ਠੀਕਰੀ ਪਹਿਰਾ' ਲਗਾਉਣ ਦੇ ਹੁਕਮ
ਹੁਕਮਾਂ 'ਚ ਕਿਹਾ ਗਿਆ ਹੈ ਕਿ ਧਾਰਮਿਕ ਸਥਾਨਾਂ 'ਤੇ ਬੀਤੇ ਸਮੇਂ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਕਾਰਨ ਤਣਾਅ ਪੈਦਾ ਹੁੰਦਾ ਹੈ ਤੇ ਲੋਕਾਂ ਦੀ ਜਾਨ-ਮਾਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਨ੍ਹਾਂ ਹਾਲਾਤ 'ਚ ਇਹ ਜ਼ਰੂਰੀ ਹੈ ਕਿ ਪਿੰਡਾਂ ਤੇ ਕਸਬਿਆਂ 'ਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ।
Publish Date: Mon, 20 Apr 2026 03:07 PM (IST)
Updated Date: Mon, 20 Apr 2026 03:10 PM (IST)
ਸਟਾਫ ਰਿਪੋਰਟਰ, ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼-ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ 'ਚ ਸਮੂਹ ਧਾਰਮਿਕ ਸਥਾਨਾਂ 'ਤੇ ਖਾਸ ਤੌਰ 'ਤੇ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜ਼ਿੰਮੇਵਾਰੀ ਲਗਾਈ ਹੈ।
ਹੁਕਮਾਂ 'ਚ ਕਿਹਾ ਗਿਆ ਹੈ ਕਿ ਧਾਰਮਿਕ ਸਥਾਨਾਂ 'ਤੇ ਬੀਤੇ ਸਮੇਂ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਕਾਰਨ ਤਣਾਅ ਪੈਦਾ ਹੁੰਦਾ ਹੈ ਤੇ ਲੋਕਾਂ ਦੀ ਜਾਨ-ਮਾਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਨ੍ਹਾਂ ਹਾਲਾਤ 'ਚ ਇਹ ਜ਼ਰੂਰੀ ਹੈ ਕਿ ਪਿੰਡਾਂ ਤੇ ਕਸਬਿਆਂ 'ਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਉਣ ਦੀ ਫੌਰੀ ਜ਼ਰੂਰਤ ਹੈ। ਇਹ ਹੁਕਮ 16 ਜੂਨ, 2026 ਤਕ ਲਾਗੂ ਰਹਿਣਗੇ।