ਜੀਪੀਸੀ ਦੇ ਵਿਦਿਆਰਥੀਆਂ ਲਈ ਇਕ ਧਾਰਮਿਕ ਯਾਤਰਾ ਕਰਵਾਈ
ਜੀਪੀਸੀ ਦੇ ਵਿਦਿਆਰਥੀਆਂ ਲਈ ਇੱਕ ਧਾਰਮਿਕ ਯਾਤਰਾ ਦਾ ਆਯੋਜਨ
Publish Date: Wed, 22 Apr 2026 05:32 PM (IST)
Updated Date: Wed, 22 Apr 2026 05:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਗੋਬਿੰਦਗੜ੍ਹ ਪਬਲਿਕ ਕਾਲਜ ਦੇ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਲਈ ਇਕ ਧਾਰਮਿਕ ਯਾਤਰਾ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ ਦੀ ਯਾਤਰਾ ਦੌਰਾਨ ਜਿੱਥੇ ਵਿਦਿਆਰਥੀਆਂ ਨੇ ਸ਼ਾਂਤੀ ਅਤੇ ਅਧਿਆਤਮਿਕਤਾ ਦਾ ਅਨੁਭਵ ਕੀਤਾ, ਉੱਥੇ ਜਲ੍ਹਿਆਂਵਾਲਾ ਬਾਗ ਦਾ ਵੀ ਦੌਰਾ ਕੀਤਾ ਜਿੱਥੇ ਵਿਦਿਆਰਥੀਆਂ ਨੇ ਭਾਰਤੀ ਇਤਿਹਾਸ ਦੀਆਂ ਸਭ ਤੋਂ ਦੁਖਦਾਈ ਘਟਨਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ । ਪ੍ਰੋ. ਭਾਰਤ ਭੂਸ਼ਣ ਨੇ ਦੱਸਿਆ ਕਿ ਕੰਧਾਂ ਤੇ ਗੋਲੀਆਂ ਦੇ ਨਿਸ਼ਾਨ ਅਤੇ ਸ਼ਹੀਦਾਂ ਦੇ ਖੂਹ ਨੇ ਸਾਰਿਆਂ ਨੂੰ ਭਾਵੁਕ ਕਤ ਦਿੱਤਾ। ਇਸ ਮੌਕੇ ਪ੍ਰੋ. ਭਾਰਤ ਭੂਸ਼ਣ, ਪ੍ਰੋ. ਮਨਦੀਪ ਸਿੰਘ, ਪ੍ਰੋ. ਪੂਜਾ, ਪ੍ਰੋ. ਸੁਰਭੀ ਸੋਫਤ ਵੀ ਵਿਦਿਆਰਥੀਆਂ ਦੇ ਨਾਲ ਸਨ।