- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸਕੂਲਾਂ ’ਚ ਮਾਪੇ-ਅਧਿਆਪਕ ਮਿਲਣੀ ਨੂੰ ਮਿਲਿਆ ਭਰਵਾਂ ਹੁੰਗਾਰਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ :ਸਰਕਾਰੀ ਸਕੂਲਾਂ ’ਚ ਕਰਵਾਈ ਗਈ ਮਾਪੇ-ਅਧਿਆਪਕ ਮਿਲਣੀ ’ਚ ਵਿਦਿਆਰਥੀਆਂ ਤੇ ਮਾਪਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਵਿੰਦਰ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੜੀ, ਖੇੜੀ ਨੌਧ ਸਿੰਘ, ਸਰਕਾਰੀ ਹਾਈ ਸਕੂਲ ਦੁੱਲਵਾਂ ਅਤੇ ਸਰਕਾਰੀ ਮਿਡਲ ਸਕੂਲ ਸੈਦਪੁਰਾ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦਾ ਮੁੱਖ ਮਕਸਦ ਮਾਪਿਆਂ ਨੂੰ ਸਕੂਲਾਂ ਨਾਲ ਜੋੜਨਾ ਅਤੇ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣਾ ਹੈ। ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਬੋਰਡ ਤੇ ਕੌਮੀ ਪੱਧਰ ਦੇ ਮੁਕਾਬਲਿਆਂ ’ਚ ਮੱਲਾਂ ਮਾਰ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਮੋਬਾਈਲ ਫ਼ੋਨ ਦੀ ਬੇਲੋੜੀ ਵਰਤੋਂ ਛੱਡ ਕੇ ਪੜ੍ਹਾਈ ਵੱਲ ਧਿਆਨ ਦੇਣ ਲਈ ਪ੍ਰੇਰਿਆ ਅਤੇ ਸਕੂਲ ਪ੍ਰਬੰਧਕ ਕਮੇਟੀਆਂ ਨੂੰ ਸਕੂਲਾਂ ਦੀ ਬਿਹਤਰੀ ਲਈ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇਸੇ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀਦਾਰ ਸਿੰਘ ਮਾਂਗਟ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਸਮੇਤ ਨੂਰਪੁਰਾ, ਵੜੈਚਾਂ, ਦਨਘੇੜੀ ਅਤੇ ਅਲੀਪੁਰ ਸੋਢੀਆਂ ਦੇ ਸਕੂਲਾਂ ਦਾ ਦੌਰਾ ਕਰਕੇ ਗਤੀਵਿਧੀਆਂ ਦਾ ਜਾਇਜ਼ਾ ਲਿਆ।