ਕੇਵਲ ਸਿੰਘ, ਅਮਲੋਹ : ਗੁਰਦਰਸ਼ਨ ਸਿੰਘ ਨਾਭਾ ਫਾਊਂਡੇਸ਼ਨ ਵੱਲੋਂ ਗੋਬਿੰਦਗੜ੍ਹ ਦੇ ਉਦਯੋਗਪਤੀਆਂ ਦੇ ਸਹਿਯੋਗ ਨਾਲ ਅਮਲੋਹ ਦੇ ਸਰਕਾਰੀ ਹਸਪਤਾਲ ਨੂੰ ਕਰੀਬ 10 ਆਕਸੀਜਨ ਕੰਸਨਟ੍ਰੇਟਰ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ ਨੇ ਸੌਂਪੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹਲਕਾ ਅਮਲੋਹ 'ਚ ਆਕਸੀਜਨ ਸਬੰਧੀ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕੰਸਨਟ੍ਰੇਟਰ ਹਵਾ 'ਚੋਂ ਆਕਸੀਜਨ ਬਣਾਉਣ ਦਾ ਕੰਮ ਕਰਦੇ ਹਨ, ਜੋ ਕਿ ਸਿੱਧੀ ਮਰੀਜ਼ ਨੂੰ ਦਿੱਤੀ ਜਾ ਸਕਦੀ ਹੈ। ਵਿਧਾਇਕ ਨੇ ਕਿਹਾ ਕਿ ਕੋਰੋਨਾ ਮਹਾਮਾਰੀ 'ਤੇ ਕਾਬੂ ਪਾਉਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਵਿਅਕਤੀ ਨੂੰ ਕੋਰੋਨਾ ਵੈਕਸੀਨ ਲਗਵਾ ਲੈਣੀ ਚਾਹੀਦੀ ਹੈ, ਜੋ ਕਿ ਬਿਲਕੁਲ ਸੁਰੱਖਿਅਤ ਹੈ। ਹਲਕਾ ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਲਈ ਹਰ ਵਿਅਕਤੀ ਨੂੰ ਜਲਦੀ ਤੋਂ ਜਲਦੀ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਅਤੇ ਟੀਕਾਕਰਨ ਹੋਣ ਤੋਂ ਬਾਅਦ ਵੀ ਕੋਵਿਡ ਤੋਂ ਬਚਾਅ ਸਬੰਧੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਦੇ ਰਹਿਣਾ ਚਾਹੀਦਾ ਹੈ।

ਇਸ ਮੌਕੇ ਗੁਰਜੀਤ ਸਿੰਘ ਰੂਬੀ ਖਨਿਆਣ ਸੈਕਟਰੀ ਓਵਰਸੀਜ਼ ਕਾਂਗਰਸ ਜਰਮਨੀ, ਚੇਅਰਮੈਨ ਜਸਮੀਤ ਸਿੰਘ ਰਾਜਾ, ਕੌਂਸਲ ਪ੍ਰਧਾਨ ਡਾ.ਹਰਪ੍ਰਰੀਤ ਸਿੰਘ, ਬਲਾਕ ਕਾਂਗਰਸ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਹਰਪ੍ਰਰੀਤ ਸਿੰਘ ਪਿ੍ਰੰਸ, ਸ਼ਹਿਰੀ ਪ੍ਰਧਾਨ ਹੈਪੀ ਪਜ਼ਨੀ, ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਬਲਜਿੰਦਰ ਸਿੰਘ ਭੱਟੋਂ, ਐਸਐਮਓ ਲਾਜਿੰਦਰਜੀਤ ਵਰਮਾ, ਪ੍ਰਧਾਨ ਸੰਜੀਵ ਦੱਤਾ, ਵਾਇਸ ਚੇਅਰਮੈਨ ਰਾਜਿੰਦਰ ਸਿੰਘ ਬਿੱਟੂ, ਟਰੱਸਟ ਦੇ ਚੇਅਰਮੈਨ ਸਿਕੰਦਰ ਸਿੰਘ, ਬਿੱਕਰ ਸਿੰਘ ਸਰਪੰਚ ਦੀਵਾ, ਰਘਬੀਰ ਸਿੰਘ ਸਰਪੰਚ, ਹਰਜਿੰਦਰ ਸਿੰਘ ਟਿੰਕਾ ਸਰਪੰਚ, ਪ੍ਰਧਾਨ ਸ਼ਰਨ ਭੱਟੀ, ਖਜ਼ਾਨਚੀ ਹੈਪੀ ਸੂਦ, ਪੀਏ ਰਾਮ ਕ੍ਰਿਸ਼ਨ ਭੱਲਾ, ਜਨਰਲ ਸੈਕਟਰੀ ਜੱਗੀ ਵੜੈਚ, ਡਾ. ਜੋਗਿੰਦਰ ਸਿੰਘ ਮੈਣੀ, ਲੱਕੀ ਸ਼ਰਮਾ, ਸੁਖਜਿੰਦਰ ਸਿੰਘ ਬਿੱਲਾ, ਜਗਦੀਪ ਮਾਨ, ਗੁਰਜੀਤ ਰੂਬੀ, ਅਲੀ ਬਾਦਸ਼ਾਹ, ਮਲਕੀਤ ਸਿੰਘ, ਅਭਿਸ਼ੇਕ ਰਾਓ, ਮਨਪ੍ਰਰੀਤ ਸਿੰਘ ਮਿੰਟਾ, ਮਨਦੀਪ ਸਿੰਘ ਆਦਿ ਮੌਜੂਦ ਸਨ।