ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਮਾਪਿਆਂ ਨੂੰ ਕੀਤਾ ਜਾਗਰੂਕ
ਡਿਵਾਇਨ ਲਾਈਟ ਇੰਟਰਨੈਸ਼ਨਲ ਸਕੂਲ 'ਚ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਮਾਪਿਆਂ ਨੂੰ ਕੀਤਾ ਜਾਗਰੂਕ
Publish Date: Sun, 12 Apr 2026 05:22 PM (IST)
Updated Date: Mon, 13 Apr 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਡਿਵਾਇਨ ਲਾਈਟ ਇੰਟਰਨੈਸ਼ਨਲ ਸਕੂਲ ਵਿੱਚ ਨਿਊਬੀਜ਼ ਅਤੇ ਐੱਮ-1 ਕਲਾਸਾਂ ਲਈ ਇੱਕ ਸੁਚੱਜੇ ਅਤੇ ਜਾਣਕਾਰੀ ਭਰਪੂਰ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ ਸੈਕਟਰੀ ਕਮ ਖਜ਼ਾਨਚੀ ਪ੍ਰਿਆ ਅਰੋੜਾ ਅਤੇ ਵਾਈਸ ਪ੍ਰਿੰਸੀਪਲ ਨੀਰੂ ਧੀਰ ਵੱਲੋਂ ਦੀਪ ਜਗਾ ਕੇ ਕੀਤੀ ਗਈ। ਇਸ ਮੌਕੇ ਸਕੂਲ ਦੀ ਕੋਆਰਡੀਨੇਟਰ ਨੀਤੂ ਭਾਰਦਵਾਜ ਨੇ ਮਾਪਿਆਂ ਅਤੇ ਮਹਿਮਾਨਾਂ ਦਾ ਤਹਿ ਦਿਲੋਂ ਸੁਆਗਤ ਕਰਦਿਆਂ ਕਿਹਾ ਕਿ ਬੱਚਿਆਂ ਦੀ ਸਿੱਖਿਆ ਵਿੱਚ ਮਾਪਿਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਸਕੂਲ ਨਾਲ ਨਿਰੰਤਰ ਤਾਲਮੇਲ ਬਣਾਈ ਰੱਖਣਾ ਲਾਜ਼ਮੀ ਹੈ। ਸਕੂਲ ਦੇ ਪ੍ਰੈਸੀਡੈਂਟ ਇੰਦਰਪ੍ਰੀਤ ਸਿੰਘ ਨੇ ਕਿਹਾ ਕਿ ਹਰ ਬੱਚਾ ਵਿਲੱਖਣ ਹੁੰਦਾ ਹੈ ਅਤੇ ਉਸਦੀ ਲੁਕੀ ਹੋਈ ਯੋਗਤਾ ਨੂੰ ਨਿਖਾਰਨਾ ਸਾਡਾ ਮੂਲ ਉਦੇਸ਼ ਹੈ। ਵਾਈਸ ਪ੍ਰਿੰਸੀਪਲ ਨੀਰੂ ਧੀਰ ਨੇ ਆਪਣੇ ਸੰਬੋਧਨ ਵਿੱਚ ਸਕੂਲ ਦੇ ਮਿਸ਼ਨ ਅਤੇ ਵਿਜ਼ਨ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਸਕੂਲ ਦੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਮਾਪਿਆਂ ਨੂੰ ਬੱਚਿਆਂ ਦੀ ਪ੍ਰਭਾਵਸ਼ਾਲੀ ਪਰਵਿਰਸ਼ ਅਤੇ ਆਧੁਨਿਕ ਅਧਿਆਪਨ ਪੱਧਤੀਆਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਕੋਆਰਡੀਨੇਟਰ ਜਸਵਿੰਦਰ ਕੌਰ ਅਤੇ ਅਧਿਆਪਕਾਂ ਸ੍ਰੀਮਤੀ ਸੁਰਭੀ ਸੂਦ ਅਤੇ ਨੇਹਾ ਸਹਿਦੇਵ ਵੱਲੋਂ ਅਕਾਦਮਿਕ ਕਾਰਜਕ੍ਰਮਾਂ ਅਤੇ ਅਧਿਆਪਨ ਢੰਗ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦੌਰਾਨ ਮਾਪਿਆਂ ਤੇ ਬੱਚਿਆਂ ਲਈ ਟੈਟੂ ਮੇਕਿੰਗ ਅਤੇ ਸੈਂਡ ਆਰਟ ਵਰਗੀਆਂ ਰਚਨਾਤਮਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਸ ਦਾ ਸਭ ਨੇ ਭਰਪੂਰ ਆਨੰਦ ਮਾਣਿਆ। ਅੰਤ ਵਿੱਚ, ਸਕੂਲ ਦੀ ਸੈਕਟਰੀ ਕਮ ਖਜ਼ਾਨਚੀ ਪ੍ਰਿਆ ਅਰੋੜਾ ਨੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਮੈਨੇਜਮੈਂਟ ਵੱਲੋਂ ਸਮੇਂ-ਸਮੇਂ ‘ਤੇ ਜਮਾਤਾਂ ਵਿੱਚ ਜਾ ਕੇ ਬੱਚਿਆਂ ਦੀ ਅਕਾਦਮਿਕ ਪ੍ਰਗਤੀ ਅਤੇ ਗਤੀਵਿਧੀਆਂ ਦਾ ਜਾਇਜ਼ਾ ਲਿਆ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਮੈਨੇਜਮੈਂਟ ਖੁਦ ਵੀ ਬੱਚਿਆਂ ਨਾਲ ਜੁੜ ਕੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਂਦੀ ਹੈ, ਤਾਂ ਜੋ ਉਨ੍ਹਾਂ ਦੇ ਹੁਨਰਾਂ ਨੂੰ ਨਿਖਾਰਿਆ ਜਾ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮਾਪਿਆਂ ਦੇ ਸਹਿਯੋਗ ਅਤੇ ਸਕੂਲ ਦੇ ਸਾਂਝੇ ਯਤਨਾਂ ਨਾਲ ਹੀ ਬੱਚਿਆਂ ਦਾ ਭਵਿੱਖ ਹੋਰ ਰੌਸ਼ਨ ਬਣਾਇਆ ਜਾ ਸਕਦਾ ਹੈ।