ਪੱਤਰ ਪ੍ਰਰੇਰਕ,ਫ਼ਤਹਿਗੜ੍ਹ ਸਾਹਿਬ : ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਗੁਰਦੁਆਰਾ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼੍ਰੀ ਸਹਿਜ ਪਾਠ ਦੇ ਭੋਗ ਪੈਣ ਉਪਰੰਤ ਭਾਈ ਹਰਪਾਲ ਸਿੰਘ ਦੇ ਕੀਰਤਨੀ ਜਥੇ ਨੇ ਸੰਗਤ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਗ੍ੰਥੀ ਭਾਈ ਬਲਵਿੰਦਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਮਾਹਨ ਸੰਤ,ਦਾਰਸ਼ਨਿਕ,ਸਮਾਜ ਸੁਧਾਰਕ ਅਤੇ ਭਗਤੀ ਲਹਿਰ ਦੇ ਰਹਿਨੁਮਾ ਸਨ ਜਿਨ੍ਹਾਂ ਉਚ ਨੀਚ ਦਾ ਭੇਦਭਾਵ ਖ਼ਤਮ ਕਰਕੇ ਦੱਬੇ ਕੁਚਲੇ ਲੋਕਾਂ ਨੂੰ ਬਰਾਬਰਤਾ ਦੇ ਹੱਕ ਦਿਵਾਏ ਸਨ ਇਸ ਲਈ ਸਾਰਿਆਂ ਨੂੰ ਉਨ੍ਹਾਂ ਦੇ ਮਾਰਗ 'ਤੇ ਚੱਲ ਕੇ ਨਰੋਏ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ। ਇਸ ਦੌਰਾਨ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਬਲਵਿੰਦਰ ਸਿੰਘ,ਸਰਪੰਚ ਰੁਪਿੰਦਰ ਸਿੰਘ,ਕਮੇਟੀ ਮੈਂਬਰ ਜੰਗ ਬਹਾਦਰ ਸਿੰਘ,ਪ੍ਰਕਾਸ਼ ਸਿੰਘ,ਜਗਤਾਰ ਸਿੰਘ,ਬਲਵਿੰਦਰ ਸਿੰਘ,ਪੰਚ ਬਹਾਦਰ ਸਿੰਘ,ਗੁਰਦੀਪ ਸਿੰਘ ਰੋਜ਼ੀ,ਮਲਕੀਤ ਸਿੰਘ ਮਾਨ,ਸਰਬਜੀਤ ਸਿੰਘ ਬੱਬੀ,ਸਤਵਿੰਦਰ ਸਿੰਘ,ਸਿਕੰਦਰ ਸਿੰਘ ਆਦਿ ਮੌਜੂਦ ਸਨ।