
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨਸ਼ਾ ਛੁਡਾਊ ਕੇਂਦਰ ’ਚ ਦਾਖ਼ਲ ਮਰੀਜ਼ਾਂ ਨੇ ਬਣਾਏ ਰੱਖੜੀ ਕਾਰਡ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਜੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਨਸ਼ਾ ਛੁਡਾਊ ਕੇਂਦਰ ’ਚ ਦਾਖ਼ਲ ਵਿਅਕਤੀਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਸੁਧਾਰ ਲਈ ਉਪਰਾਲੇ ਕੀਤੇ ਜਾ ਰਹੇ ਹਨ। ਮਾਨਸਿਕ ਰੋਗਾਂ ਦੇ ਮਾਹਿਰ ਡਾ. ਸਨਪ੍ਰੀਤ ਕੌਰ ਨੇ ਦੱਸਿਆ ਕਿ ਰੱਖੜੀ ਦੇ ਤਿਉਹਾਰ ਮੌਕੇ ਮਰੀਜ਼ਾਂ ਤੋਂ ਰੱਖੜੀਆਂ ਅਤੇ ਰੱਖੜੀ ਕਾਰਡ ਬਣਵਾਏ ਗਏ। ਇਸ ਮੌਕੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸੱਦਿਆ ਗਿਆ ਤਾਂ ਜੋ ਉਹ ਆਪਣੀਆਂ ਭੈਣਾਂ ਅਤੇ ਪਰਿਵਾਰ ਨਾਲ ਮਿਲ ਕੇ ਤਿਉਹਾਰ ਮਨਾ ਸਕਣ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਮਰੀਜ਼ਾਂ ਦੀ ਮਾਨਸਿਕ ਸਥਿਤੀ ਵਿੱਚ ਸੁਧਾਰ ਆਉਂਦਾ ਹੈ ਅਤੇ ਸਮਾਜ ਨਾਲ ਮੁੜ ਜੁੜਨ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਵਿਚ ਮੁਫ਼ਤ ਇਲਾਜ ਅਤੇ ਰਿਹਾਇਸ਼ ਦੇ ਨਾਲ-ਨਾਲ ਕਿੱਤਾਮੁਖੀ ਕੋਰਸ ਵੀ ਕਰਵਾਏ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਪੀੜਤਾਂ ਨਾਲ ਹਮਦਰਦੀ ਭਰਿਆ ਵਿਵਹਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਭੇਜਣ ਲਈ ਪ੍ਰੇਰਿਤ ਕੀਤਾ ਜਾਵੇ।