ਸੜਕ ਹਾਦਸੇ ਪੈਦਲ ਜਾ ਰਹੇ ਵਿਅਕਤੀ ਦੀ ਮੌਤ
ਸੜਕ ਹਾਦਸੇ ਪੈਦਲ ਜਾ ਰਹੇ ਵਿਅਕਤੀ ਦੀ ਮੌਤ
Publish Date: Tue, 12 May 2026 06:00 PM (IST)
Updated Date: Tue, 12 May 2026 06:03 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਮਾਣੋਂ : ਸੜਕ ਹਾਦਸੇ ’ਚ ਪੈਦਲ ਜਾ ਰਹੇ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ। ਖਮਾਣੋਂ ਪੁਲਿਸ ਨੇ ਦਿਲਪ੍ਰੀਤ ਸਿੰਘ ਵਾਸੀ ਪਿੰਡ ਠੀਕਰੀਵਾਲ ਦੀ ਸ਼ਿਕਾਇਤ ’ਤੇ ਅਣਪਛਾਤੀ ਕਾਰ ਦੇ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਮਿਤੀ ਪੈਦਲ ਜਾ ਰਹੇ ਉਸ ਦੇ ਪਿਤਾ ਜਸਵੀਰ ਸਿੰਘ ਨੂੰ ਪੈਟਰੋਲ ਪੰਪ ਸਾਹਮਣੇ ਅਣਪਛਾਤੀ ਕਾਰ ਦੇ ਚਾਲਕ ਨੇ ਫੇਟ ਮਾਰ ਦਿੱਤੀ ਜਿਸ ਨਾਲ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।