- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਕੀਤਾ ਐਲਾਨ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿਸਟਰਡ) ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਮਹੀਨੇਵਾਰ ਵਰਕਿੰਗ ਕਮੇਟੀ ਦੀ ਮੀਟਿੰਗ ਪੈਨਸ਼ਨਰਜ਼ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਹਰਜੀਤ ਸਿੰਘ ਤਰਖਾਣ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਠਾਕਰ ਸਿੰਘ ਦੀ ਤੀਜੀ ਬਰਸੀ ’ਤੇ ਵੱਖ-ਵੱਖ ਬੁਲਾਰਿਆਂ ਨੇ ਸ਼ਰਧਾਂਜਲੀ ਭੇਟ ਕੀਤੀ। ਹਰਜੀਤ ਸਿੰਘ ਤਰਖਾਣ ਮਾਜਰਾ ਨੇ 17 ਜੂਨ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ’ਚ ਹੋਈ ਰੈਲੀ ਦਾ ਵੇਰਵਾ ਦਿੱਤਾ ਤੇ ਅਗਲੇ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 24 ਜੂਨ ਨੂੰ ਜ਼ਿਲ੍ਹਾ ਪੱਧਰ ’ਤੇ ਕੋਆਰਡੀਨੇਸ਼ਨ ਕਮੇਟੀ ਬਣਾ ਕੇ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਦਿੱਤੇ ਜਾਣਗੇ। 1 ਜੁਲਾਈ ਤੋਂ 10 ਜੁਲਾਈ ਤੱਕ ਸਾਰੇ ਐਮਐਲਏ ਅਤੇ ਮੰਤਰੀਆਂ ਦੇ ਘਰਾਂ ਅੱਗੇ ਘੜਾ ਭੰਨ ਰੈਲੀ ਕਰ ਕੇ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਰੋਸ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਦਾਲਤਾਂ ਦੇ ਫ਼ੈਸਲੇ ਲਾਗੂ ਨਹੀਂ ਕਰਦੀ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ 17 ਜੁਲਾਈ ਨੂੰ ਮੁਹਾਲੀ ਵਿਖੇ ਵਿਸ਼ਾਲ ਰੈਲੀ ਕਰ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਮੁਜ਼ਾਹਰਾ ਕੀਤਾ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਸਾਡੇ ਡੀਏ ਦੇ ਪੈਸਿਆਂ ਨਾਲ ਮੁਫ਼ਤ ਸਹੂਲਤਾਂ ਵੰਡ ਕੇ ਵੋਟਾਂ ਲੈਣ ਲਈ ਵਰਤ ਰਹੀ ਹੈ ਅਤੇ ਲੋਕਤੰਤਰ ਦਾ ਘਾਣ ਕਰ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।ਮੀਟਿੰਗ ’ਚ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਚੰਦ ਸਿੰਘ ਪੰਜੋਲੀ, ਸੂਬਾ ਪ੍ਰੈੱਸ ਸਕੱਤਰ ਜਸਵਿੰਦਰ ਸਿੰਘ ਆਹਲੂਵਾਲੀਆ, ਪ੍ਰੀਤਮ ਸਿੰਘ ਨਾਗਰਾ, ਕੁਲਵੰਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੋਹੀ, ਦਰਬਾਰਾ ਸਿੰਘ, ਮਹਿੰਦਰ ਸਿੰਘ ਜੱਲਾ, ਕਰਨੈਲ ਸਿੰਘ ਬੱਸੀ ਪਠਾਣਾਂ, ਹਰਪਾਲ ਸਿੰਘ, ਚਰਨ ਸਿੰਘ ਸੌਖੇ, ਕਰਨੈਲ ਸਿੰਘ ਵਜ਼ੀਰਾਬਾਦ, ਪ੍ਰੇਮ ਸਿੰਘ ਨਲੀਨਾ ਅਤੇ ਸ਼ਿਵ ਨਾਥ ਨੇ ਵੀ ਸੰਬੋਧਨ ਕੀਤਾ। ਅੰਤ ’ਚ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜਰਾ ਨੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਓਮ ਪ੍ਰਕਾਸ਼ ਬੱਸੀ ਪਠਾਣਾਂ, ਸ਼ਿੰਗਾਰਾ ਸਿੰਘ ਭੜੀ, ਅਵਤਾਰ ਸਿੰਘ ਕਲੌਦੀ, ਸੁਰਜੀਤ ਸਿੰਘ, ਸੁੱਚਾ ਸਿੰਘ ਨਬੀਪੁਰ, ਸੁਖਚੈਨ ਸਿੰਘ ਜੱਲਾ, ਇਕਬਾਲ ਸਿੰਘ ਕਲੌਦੀ, ਮੱਘਰ ਸਿੰਘ ਅਮਲੋਹ, ਖੇਮ ਸਿੰਘ, ਸਤਪਾਲ ਸਿੰਘ, ਚਰਨ ਸਿੰਘ, ਰਜਿੰਦਰ ਕੁਮਾਰ, ਕੇਸਰ ਸਿੰਘ, ਜਗਦੀਸ਼ ਸਿੰਘ, ਜੋਧ ਸਿੰਘ, ਗੁਰਦਰਸ਼ਨ ਸਿੰਘ, ਪਿਆਰਾ ਸਿੰਘ ਅਤੇ ਗੁਰਦੇਵ ਸਿੰਘ ਮੌਜੂਦ ਸਨ।