ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਡੀਏ ਤੇ ਬਕਾਇਆ ਪੈਨਸ਼ਨ ਸੋਧ ਦੀ ਮੰਗ
ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਡੀਏ ਅਤੇ ਬਕਾਇਆ ਪੈਨਸ਼ਨ ਸੋਧ ਦੀ ਮੰਗ
Publish Date: Wed, 11 Feb 2026 04:54 PM (IST)
Updated Date: Wed, 11 Feb 2026 04:56 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਮੀਟਿੰਗ ਪੈਨਸ਼ਨਰਜ਼ ਭਵਨ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਹਰਜੀਤ ਸਿੰਘ ਤਰਖਾਣ ਮਾਜਰਾ (ਪ੍ਰਧਾਨ) ਨੇ ਕੀਤੀ ਅਤੇ ਮੰਚ ਸੰਚਾਲਨ ਧਰਮ ਪਾਲ ਅਜਾਦ ਨੇ ਨਿਭਾਇਆ। ਹਰਜੀਤ ਸਿੰਘ ਤਰਖਾਣ ਮਾਜਰਾ ਅਤੇ ਜਸਵਿੰਦਰ ਸਿੰਘ ਆਹਲੂਵਾਲੀਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੇਂਦਰ ਸਰਕਾਰ ਦੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਪੰਜਾਬ ਦੇ ਪੈਨਸ਼ਨਰਾਂ ਨਾਲੋਂ 20 ਫ਼ੀਸਦੀ ਵੱਧ ਮਿਲ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਪੈਨਸ਼ਨਰਾਂ ਨੂੰ ਹਰ ਮਹੀਨੇ ਹਜ਼ਾਰਾਂ ਰੁਪਏ ਦਾ ਘਾਟਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਰਹਿੰਦ-ਖੂੰਹਦ 20 ਫ਼ੀਸਦੀ ਡੀਏ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਤੁਰੰਤ ਜਾਰੀ ਕੀਤਾ ਜਾਵੇ ਅਤੇ 158 ਮਹੀਨਿਆਂ ਦਾ ਬਕਾਇਆ ਵੀ ਅਦਾ ਕੀਤਾ ਜਾਵੇ। ਨਾਲ ਹੀ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ 1 ਜਨਵਰੀ 2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਾਂ ਦੀ ਪੈਨਸ਼ਨ 2. 59 ਦੇ ਗੁਣਾਕ ਨਾਲ ਸੋਧ ਕੇ ਬਣਦਾ ਬਕਾਇਆ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ 12 ਫਰਵਰੀ ਨੂੰ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵੱਲੋਂ ਡਿਪਟੀ ਕਮਿਸ਼ਨਰ, ਫਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਸੌਂਪਣ ਲਈ ਸਵੇਰੇ 11 ਵਜੇ ਪੈਨਸ਼ਨਰਜ਼ ਭਵਨ ਵਿਖੇ ਇਕੱਠੇ ਹੋਣਗੇ ਅਤੇ ਦੁਪਹਿਰ 12: 30 ਵਜੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਨਾਂ ਮੰਗ ਪੱਤਰ ਦੇਣਗੇ। ਨਾਲ ਹੀ ਮਾਰਚ ਦੇ ਸ਼ੁਰੂ ਵਿਚ ਸੰਗਰੂਰ ਵਿਖੇ ਵਿਸ਼ਾਲ ਰੈਲੀ ਕਰਨ ਦਾ ਵੀ ਐਲਾਨ ਕੀਤਾ ਗਿਆ। ਮੀਟਿੰਗ ਵਿਚ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਤੁਰੰਤ ਲਾਗੂ ਕਰਨ ਅਤੇ 2000 ਰੁਪਏ ਪ੍ਰਤੀ ਮਹੀਨਾ ਮੈਡੀਕਲ ਭੱਤਾ ਦੇਣ ਦੀ ਮੰਗ ਵੀ ਕੀਤੀ। ਇਕ ਮਤੇ ਰਾਹੀਂ ਕਿਸਾਨਾਂ ’ਤੇ ਹੋਏ ਲਾਠੀਚਾਰਜ ਅਤੇ ਤਸ਼ੱਦਦ ਦੀ ਨਿਖੇਧੀ ਕੀਤੀ ਗਈ ਅਤੇ ਗ੍ਰਿਫ਼ਤਾਰ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਵਿਚ ਪ੍ਰੀਤਮ ਸਿੰਘ ਨਾਗਰਾ, ਹਰਚੰਦ ਸਿੰਘ ਪੰਜੋਲੀ ਜਸਵਿੰਦਰ ਸਿੰਘ ਆਹਲੂਵਾਲੀਆ, ਬਲਵਿੰਦਰ ਸਿੰਘ (ਪੰਜਾਬ ਰੋਡਵੇਜ਼), ਮਹਿੰਦਰ ਸਿੰਘ ਜੱਲਾ, ਦਿਲਬਾਰਾ ਸਿੰਘ, ਕਰਨੈਲ ਸਿੰਘ (ਬੱਸੀ ਪਠਾਣਾਂ), ਪ੍ਰੇਮ ਸਿੰਘ ਨਲੀਨਾ, ਸੁਖਚੈਨ ਸਿੰਘ ਜੱਲਾ, ਸੁੱਚਾ ਸਿੰਘ (ਨਬੀਪੁਰ), ਮੱਘਰ ਸਿੰਘ (ਅਮਲੋਹ), ਕਰਨੈਲ ਸਿੰਘ (ਵਜ਼ੀਰਾਬਾਦ), ਅਵਤਾਰ ਸਿੰਘ ਕਲੋਦੀ, ਹਰਪਾਲ ਸਿੰਘ, ਸ਼ਿੰਗਾਰਾ ਸਿੰਘ ਭੜੀ, ਤਰਸੇਮ ਸਿੰਘ ਬਧੋਛੀ, ਜੋਧ ਸਿੰਘ, ਖੇਮ ਸਿੰਘ, ਗੁਰਮੁੱਖ ਸਿੰਘ, ਬਲਜੀਤ ਸਿੰਘ, ਅਮਰਜੀਤ ਸਿੰਘ, ਅਮਰੀਕ ਸਿੰਘ ਆਦਿ ਮੌਜੂਦ ਸਨ।