ਪੈਨਸ਼ਨਰਜ਼ ਐਸੋਸੀਏਸ਼ਨ ਫਤਹਿਗੜ੍ਹ ਸਾਹਿਬ ਦੀ ਮੀਟਿੰਗ
ਪੈਨਸ਼ਨਰਜ਼ ਐਸੋਸੀਏਸ਼ਨ ਫਤਹਿਗੜ੍ਹ ਸਾਹਿਬ ਦੀ ਮੀਟਿੰਗ ਹੋਈ
Publish Date: Thu, 09 Apr 2026 05:06 PM (IST)
Updated Date: Fri, 10 Apr 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਿਹਗੜ੍ਹ ਸਾਹਿਬ : ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਫਤਿਹਗੜ੍ਹ ਸਾਹਿਬ ਦੀ ਮਹੀਨੇਵਾਰ ਮੀਟਿੰਗ ਹਰਜੀਤ ਸਿੰਘ ਤਰਖਾਣ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ। ਮੰਚ ਸੰਚਾਲਨ ਧਰਮਪਾਲ ਅਜਾਦ ਨੇ ਕੀਤਾ। ਇਸ ਮੌਕੇ ਸੰਸਾਰ ਤੋਂ ਰੁਖਸਤ ਹੋ ਚੁੱਕੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਹਰਜੀਤ ਸਿੰਘ ਤਰਖਾਣ ਮਾਜ਼ਰਾ ਨੇ ਨਵੀਂ ਚੁਣੀ ਗਈ ਕਾਰਜਕਾਰੀ ਦਾ ਐਲਾਨ ਕੀਤਾ। ਮੀਟਿੰਗ ਵਿੱਚ ਦੱਸਿਆ ਗਿਆ ਕਿ 11 ਅਪ੍ਰੈਲ 2026 ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਦੇ ਆਗੂਆਂ ਦੀ ਮੀਟਿੰਗ ਹੋਵੇਗੀ ਜਿਸ ਦੀ ਪ੍ਰਧਾਨਗੀ ਸ ਕਰਮ ਸਿੰਘ ਧਨੋਆ ਕਰਨਗੇ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਮਾਨਯੋਗ ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਤੇ ਖੁਸ਼ੀ ਪ੍ਰਗਟ ਕੀਤੀ ਅਤੇ ਵਧਾਈਆਂ ਦਿੱਤੀਆਂ। ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਅਪਣਾਈ ਜਾ ਰਹੀ ਨੀਤੀ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਅਗਲੇਰੇ ਸੰਘਰਸ਼ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਇਸ ਮੌਕੇ ਬੁਲਾਰਿਆਂ ਵਜੋਂ ਪ੍ਰੀਤਮ ਸਿੰਘ ਨਾਗਰਾ, ਜਸਵਿੰਦਰ ਸਿੰਘ ਆਹਲੂਵਾਲੀਆ, ਹਰਚੰਦ ਸਿੰਘ ਪੰਜੋਲੀ, ਕੁਲਵੰਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੋਹੀ, ਪ੍ਰੇਮ ਸਿੰਘ ਨਲੀਨਾ, ਕੁਲਵੰਤ ਸਿੰਘ ਕਲੋੜ, ਕਰਨੈਲ ਸਿੰਘ ਬੱਸੀ ਪਠਾਣਾਂ, ਚਰਨ ਸਿੰਘ ਸੋਖੇ, ਭਗਵੰਤ ਰਾਏ, ਮਹਿੰਦਰ ਸਿੰਘ ਜੱਲਾ, ਬਲਵਿੰਦਰ ਸਿੰਘ ਖਮਾਣੋਂ, ਮੱਘਰ ਸਿੰਘ ਮੰਡੀ ਗੋਬਿੰਦਗੜ੍ਹ, ਰਾਮ ਮੂਰਤੀ ਖਮਾਣੋਂ ਅਤੇ ਕਰਨੈਲ ਸਿੰਘ ਵਜ਼ੀਰਾਬਾਦ ਨੇ ਭਾਗ ਲਿਆ।