ਪੈਨਸ਼ਨਰਜ਼ ਐਸੋਸੀਏਸ਼ਨ ਨੇ ਅਹਿਮ ਮਸਲੇ ਵਿਚਾਰੇ
ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ
Publish Date: Mon, 15 Dec 2025 05:23 PM (IST)
Updated Date: Mon, 15 Dec 2025 05:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਪੈਨਸ਼ਨਰਜ਼ ਭਵਨ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜਰਾ ਨੇ ਕੀਤੀ। ਮੀਟਿੰਗ ਵਿਚ ਆਗੂਆਂ ਨੇ ਦੱਸਿਆ ਕਿ 17 ਦਸੰਬਰ ਨੂੰ ਜੁਗਨੂੰ ਪੈਲੇਸ ਵਿਖੇ ਪੈਨਸ਼ਨਰਜ਼ ਦਿਵਸ ਸਮਾਰੋਹ ਦੀ ਪ੍ਰਧਾਨਗੀ ਵੀ ਹਰਜੀਤ ਸਿੰਘ ਤਰਖਾਣ ਮਾਜਰਾ ਕਰਨਗੇ, ਜਦਕਿ ਮੁੱਖ ਮਹਿਮਾਨ ਨੇਹਾ ਪ੍ਰਾਸ਼ਰ, ਅਸਿਸਟੈਂਟ ਜਨਰਲ ਮੈਨੇਜਰ ਪੰਚਕੂਲਾ ਹੋਣਗੇ। ਸਮੂਹ ਪੈਨਸ਼ਨਰ ਸਾਥੀਆਂ ਨੂੰ ਇਸ ਸਮਾਰੋਹ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਆਗੂਆਂ ਨੇ ਦੱਸਿਆ ਕਿ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਪੈਨਸ਼ਨਰ ਸਾਥੀਆਂ ਨੂੰ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ ਹਨ। ਮੀਟਿੰਗ ਵਿਚ ਜਸਵਿੰਦਰ ਸਿੰਘ ਆਹਲੂਵਾਲੀਆ, ਪ੍ਰੀਤਪਾਲ ਸਿੰਘ ਨਾਗਰਾ, ਧਰਮ ਪਾਲ ਅਜਾਦ, ਮਹਿੰਦਰ ਸਿੰਘ ਜੱਲਾ ਅਤੇ ਕਰਨੈਲ ਸਿੰਘ ਬੱਸੀ ਪਠਾਣਾਂ ਆਦਿ ਵੀ ਮੌਜੂਦ ਸਨ।