- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੈਨਸ਼ਨਰਾਂ ਨੇ ਕੀਤੀ ਸਰਕਾਰ ਦੀ ਨਿੰਦਾ, 10 ਅਕਤੂਬਰ ਦੀ ਰੈਲੀ ਲਈ ਲਾਮਬੰਦੀ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਤਰਖ਼ਾਣ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਮੰਚ ਸੰਚਾਲਨ ਜਨਰਲ ਸਕੱਤਰ ਧਰਮ ਪਾਲ ਅਜ਼ਾਦ ਨੇ ਕੀਤਾ। ਮੀਟਿੰਗ ਦੌਰਾਨ ਮੈਂਬਰਾਂ ਨੂੰ ਦਰਪੇਸ਼ ਮੁਸ਼ਕਲਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼ਿਵ ਨਾਥ ਕੁਰਾਲੀ ਦੇ ਪੁੱਤਰ ਦੇ ਅਕਾਲ ਚਲਾਣੇ ’ਤੇ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰੀਤਮ ਸਿੰਘ ਨਾਗਰਾ ਨੇ ਪਿਛਲੇ ਮਹੀਨੇ ਦਾ ਹਿਸਾਬ-ਕਿਤਾਬ ਪੇਸ਼ ਕੀਤਾ ਅਤੇ ਪ੍ਰਧਾਨ ਨੇ ਅਦਾਲਤੀ ਕੇਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ 2.59 ਦਾ ਗੁਣਾਂਕ ਅਤੇ ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਲਾਗੂ ਕੀਤਾ ਜਾਵੇ। ਪ੍ਰਧਾਨ ਨੇ ਦੱਸਿਆ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਰੈਲੀ ’ਚ ਸ਼ਾਮਲ ਹੋਣ ਲਈ ਲਾਮਬੰਦੀ ਕੀਤੀ ਜਾਵੇ। ਮੀਟਿੰਗ ਨੂੰ ਹਰਚੰਦ ਸਿੰਘ ਪੰਜੋਲੀ, ਜਸਵਿੰਦਰ ਸਿੰਘ ਆਹਲੂਵਾਲੀਆ, ਕੁਲਵੰਤ ਸਿੰਘ ਢਿੱਲੋਂ, ਕਰਨੈਲ ਸਿੰਘ ਬਸੀ ਪਠਾਣਾਂ, ਕੁਲਵੰਤ ਸਿੰਘ ਨੰਦਪੁਰ, ਕਰਨੈਲ ਸਿੰਘ ਵਜ਼ੀਰਾਬਾਦ, ਕ੍ਰਿਸ਼ਨ ਲਾਲ ਚਨਾਥਲ, ਰਾਮ ਮੂਰਤੀ ਖਮਾਣੋਂ, ਬਲਵਿੰਦਰ ਸਿੰਘ ਸੋਹੀ, ਹਰਪਾਲ ਸਿੰਘ ਅਤੇ ਭਗਵੰਤ ਰਾਏ ਖਰੜ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮੱਘਰ ਸਿੰਘ ਅਮਲੋਹ, ਅਵਤਾਰ ਸਿੰਘ, ਜੋਧ ਸਿੰਘ, ਸ਼ਿੰਗਾਰ ਸਿੰਘ ਭੜੀ, ਸਤਪਾਲ ਸਿੰਘ, ਇਕਬਾਲ ਸਿੰਘ ਕਲੌਦੀ, ਭੁਪਿੰਦਰ ਸਿੰਘ, ਦਿਲਬਾਰਾ ਸਿੰਘ ਹਰਬੰਸਪੁਰਾ, ਖੇਮ ਸਿੰਘ, ਅਮਰ ਸਿੰਘ, ਦਿਲਬਾਰਾ ਸਿੰਘ ਮੋਰਿੰਡਾ, ਚਰਨ ਸਿੰਘ, ਨਾਜ਼ਰ ਸਿੰਘ, ਗੁਰਮੁਖ ਸਿੰਘ, ਦਿਲਬਾਰਾ ਸਿੰਘ ਸਰਹਿੰਦ, ਅਜੈਬ ਸਿੰਘ ਖਮਾਣੋਂ, ਗੁਰਚਰਨ ਸਿੰਘ, ਅਵਤਾਰ ਸਿੰਘ ਅਤੇ ਬਲਰਾਮ ਸਮੇਤ ਕਈ ਮੈਂਬਰ ਮੌਜੂਦ ਸਨ।