ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ
ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ
Publish Date: Wed, 07 Jan 2026 05:49 PM (IST)
Updated Date: Wed, 07 Jan 2026 05:51 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬ ਗੌਰਮਿੰਟ ਪੈਨਸ਼ਨਰਜ਼ (ਰਜਿ.) ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਮਹੀਨੇਵਾਰ ਮੀਟਿੰਗ ਪੈਨਸ਼ਨ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਤਰਖ਼ਾਣ ਮਾਜਰਾ ਦੀ ਅਗਵਾਈ ਹੇਠ ਹੋਈ। ਮੰਚ ਸੰਚਾਲਨ ਧਰਮ ਪਾਲ ਆਜ਼ਾਦ ਨੇ ਨਿਭਾਇਆ। ਮੀਟਿੰਗ ਵਿਚ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਪੰਜਾਬ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਗਟ ਕੀਤਾ ਗਿਆ। ਪ੍ਰਧਾਨ ਹਰਜੀਤ ਸਿੰਘ ਤਰਖ਼ਾਣ ਮਾਜਰਾ ਤੇ ਜਨਰਲ ਸਕੱਤਰ ਹਰਚੰਦ ਸਿੰਘ ਪੰਜੋਲੀ ਨੇ ਕਿਹਾ ਕਿ ਸਾਲ 2025 ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀਏ ਦੀ ਕੋਈ ਕਿਸ਼ਤ ਨਹੀਂ ਦਿੱਤੀ ਗਈ, ਜਦਕਿ ਕੇਂਦਰ ਸਰਕਾਰ ਨੇ ਆਈਏਐਸ ਤੇ ਆਈਪੀਐੱਸ ਅਧਿਕਾਰੀਆਂ ਨੂੰ 58 ਫੀਸਦੀ ਡੀਏ ਤੇ ਪੇ ਕਮਿਸ਼ਨ ਦੇ ਸਾਰੇ ਬਕਾਏ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਛੋਟੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅੱਠਵਾਂ ਪੇ ਕਮਿਸ਼ਨ ਗਠਿਤ ਕਰ ਦਿੱਤਾ ਹੈ ਪਰ ਪੰਜਾਬ ਸਰਕਾਰ ਨੇ ਛੇਵੇਂ ਪੇ ਕਮਿਸ਼ਨ ਨੂੰ ਵੀ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ। 2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਾਂ ਨੂੰ 2.59 ਗੁਣਾਕ ਤੇ ਬਕਾਏ ਦੀ ਉਡੀਕ ਵਿਚ ਕਈ ਜੀਵਨ ਗੁਜ਼ਾਰ ਚੁੱਕੇ ਹਨ, ਜਿਨ੍ਹਾਂ ਵਿੱਚ ਸੂਬਾ ਪ੍ਰਧਾਨ ਠਾਕੁਰ ਸਿੰਘ ਵੀ ਸ਼ਾਮਲ ਹਨ। ਵੱਖ-ਵੱਖ ਬੁਲਾਰਿਆਂ ਪ੍ਰੀਤਮ ਸਿੰਘ ਨਾਗਰਾ, ਜਸਵਿੰਦਰ ਸਿੰਘ ਆਹਲੂਵਾਲੀਆ, ਬਲਵਿੰਦਰ ਸਿੰਘ ਸੋਹੀ, ਬਲਦੇਵ ਕ੍ਰਿਸ਼ਨ, ਦਰਬਾਰਾ ਸਿੰਘ ਹਰਬੰਸਪੁਰਾ, ਪ੍ਰੇਮ ਸਿੰਘ ਨਲੀਨਾ, ਚਰਨ ਸਿੰਘ ਸੋਖੇ, ਕੁਲਵੰਤ ਸਿੰਘ ਢਿੱਲੋਂ, ਕਰਨੈਲ ਸਿੰਘ ਬੱਸੀ ਪਠਾਣਾਂ, ਰਾਮ ਮੂਰਤੀ ਖਮਾਣੋਂ, ਜੋਧ ਸਿੰਘ ਤੇ ਹਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਦੀ ਤਰਜ਼ ਤੇ ਸੱਤਵਾਂ ਪੇ ਕਮਿਸ਼ਨ ਗਠਿਤ ਕੀਤਾ ਜਾਵੇ, ਸਾਰੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 58 ਫੀਸਦੀ ਡੀਏ ਦਿੱਤਾ ਜਾਵੇ, ਡੀਏ ਦੀਆਂ ਬਕਾਇਆ ਕਿਸ਼ਤਾਂ ਰਿਲੀਜ਼ ਕੀਤੀਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਨਕਦ ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, 2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਾਂ ਤੇ ਵੀ ਪੇ ਕਮਿਸ਼ਨ ਲਾਗੂ ਕੀਤਾ ਜਾਵੇ। ਮੀਟਿੰਗ ਵਿਚ ਜ਼ਿਲ੍ਹਾ ਖਜ਼ਾਨਾ ਅਫ਼ਸਰ ਅਸ਼ੋਕ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਜਥੇਬੰਦੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ। ਮੀਟਿੰਗ ਵਿਚ ਸੁੱਚਾ ਸਿੰਘ ਨਬੀਪੁਰ, ਮਹਿੰਦਰ ਸਿੰਘ ਜੱਲਾ, ਸੁਖਚੈਨ ਸਿੰਘ ਜੱਲਾ, ਅਵਤਾਰ ਸਿੰਘ, ਉਮ ਪ੍ਰਕਾਸ਼ ਬੱਸੀ ਪਠਾਣਾਂ, ਸ਼ਿੰਗਾਰਾ ਸਿੰਘ ਭੜੀ, ਦਿਦਾਰ ਸਿੰਘ ਢਿੱਲੋਂ, ਅਵਤਾਰ ਸਿੰਘ ਕਲੋਦੀ, ਪਰਮਜੀਤ ਸਿੰਘ ਅਮਲੋਹ, ਮੱਘਰ ਸਿੰਘ ਅਮੋਲਹ, ਗੁਲਜ਼ਾਰ ਸਿੰਘ, ਕ੍ਰਿਸ਼ਨ ਲਾਲ ਗੁਰਮੁੱਖ ਸਿੰਘ, ਰਾਮ ਰਾਜ ਬੱਸੀ ਪਠਾਣਾਂ, ਅਜੈਬ ਸਿੰਘ ਖਮਾਣੋਂ, ਬਲਰਾਮ ਕ੍ਰਿਸ਼ਨ ਖੇਮ ਸਿੰਘ, ਕੁਲਦੀਪ ਸਿੰਘ, ਰਣਜੀਤ ਸਿੰਘ ਵੀ ਮੌਜੂਦ ਸਨ।