- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਹਿਰੀ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ। ਸਾਲ 2016 ਵਿੱਚ ਪੰਜਾਬ ਬਿਜਲੀ ਸਰਪਲੱਸ ਸੀ, ਪਰ ਪਿਛਲੇ ਸਾਢੇ ਨੌਂ ਸਾਲਾਂ ’ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਕੋਈ ਨਵਾਂ ਯੂਨਿਟ ਸਥਾਪਤ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਹਿਗੜ੍ਹ ਸਾਹਿਬ ਦੇ ਟਰੱਸਟ ਮੈਂਬਰ ਬਣਨ ਉਪਰੰਤ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਦਾ ਪਿੰਡ ਥਾਬਲਾ ਤੇ ਡਡਿਆਣਾ ਵਿਖੇ ਵੱਖ-ਵੱਖ ਸਮਾਗਮਾਂ ਦੌਰਾਨ ਨਿੱਘਾ ਮਾਣ-ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਭਿਆਨਕ ਗਰਮੀ ਵਿਚ ਲੋਕ ਲੰਬੇ ਕੱਟਾਂ ਤੋਂ ਪ੍ਰੇਸ਼ਾਨ ਹਨ। ਸੂਬੇ ਦੇ 10 ’ਚੋਂ 6 ਥਰਮਲ ਯੂਨਿਟ ਬੰਦ ਹੋਣ ਕਾਰਨ ਟਿਊਬਵੈੱਲਾਂ ਨੂੰ ਬਿਜਲੀ ਨਹੀਂ ਮਿਲ ਰਹੀ, ਜਿਸ ਨਾਲ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ।
ਨਹਿਰੀ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ। ਸਾਲ 2016 ਵਿੱਚ ਪੰਜਾਬ ਬਿਜਲੀ ਸਰਪਲੱਸ ਸੀ, ਪਰ ਪਿਛਲੇ ਸਾਢੇ ਨੌਂ ਸਾਲਾਂ ’ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਕੋਈ ਨਵਾਂ ਯੂਨਿਟ ਸਥਾਪਤ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।
ਪਿੰਡ ਡਡਿਆਣਾ ਵਿਖੇ ਹੋਏ ਸਮਾਗਮ ਦੌਰਾਨ ਕਿਸਾਨ ਯੂਨੀਅਨ ਰਾਜੇਵਾਲ ਪੰਜਾਬ ਦੇ ਮੀਤ ਪ੍ਰਧਾਨ ਕਰਨੈਲ ਸਿੰਘ, ਮਿਲਕਫ਼ੈਡ ਮੋਹਾਲੀ ਦੇ ਸਾਬਕਾ ਡਾਇਰੈਕਟਰ ਹਰਭਜਨ ਸਿੰਘ, ਪ੍ਰਧਾਨ ਕਰਨੈਲ ਸਿੰਘ, ਗੁਰਦੇਵ ਸਿੰਘ, ਸਰਪੰਚ ਰਘਬੀਰ ਸਿੰਘ, ਜਗਤਾਰ ਸਿੰਘ, ਸਤਵਿੰਦਰ ਸਿੰਘ, ਹਰਭਜਨ ਸਿੰਘ ਰਹਲੋ, ਜਸਵੰਤ ਸਿੰਘ ਮੰਡੋਫਲ ਅਤੇ ਸਰਪੰਚ ਹਰਵਿੰਦਰ ਸਿੰਘ ਮੁਕਾਰੋਂਪੁਰ ਸਮੇਤ ਸਮੂਹ ਨਗਰ ਨਿਵਾਸੀ ਮੌਜੂਦ ਸਨ। ਇਸ ਤੋਂ ਬਾਅਦ ਪਿੰਡ ਥਾਬਲਾ ਵਿਖੇ ਸਾਬਕਾ ਸਰਪੰਚ ਬਲਜਿੰਦਰ ਸਿੰਘ ਬਿੱਲਾ ਦੇ ਗ੍ਰਹਿ ਵਿਖੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਦਾ ਨਿੱਘਾ ਸਨਮਾਨ ਕੀਤਾ ਗਿਆ।
ਇਸ ਮੌਕੇ ਸਾਬਕਾ ਸਰਪੰਚ ਕੁਲਦੀਪ ਸਿੰਘ ਥਾਬਲਾ, ਸਾਬਕਾ ਸਰਪੰਚ ਨਿਰਮਲਜੀਤ ਸਿੰਘ ਥਾਬਲਾ, ਲੰਬੜਦਾਰ ਕੁਲਦੀਪ ਸਿੰਘ, ਸੁਸਾਇਟੀ ਪ੍ਰਧਾਨ ਮੀਕਾ ਸਿੰਘ ਥਾਬਲਾ, ਗੁਰਵਿੰਦਰ ਸਿੰਘ ਲਾਲਾ, ਮਨਜਿੰਦਰ ਸਿੰਘ ਮੰਨਾ, ਹਰਪ੍ਰੀਤ ਸਿੰਘ ਪੀਤੀ, ਇੰਦਰਦੀਪ ਸਿੰਘ, ਰਮਨਦੇਪ ਸਿੰਘ ਅਤੇ ਹਰਪ੍ਰੀਤ ਸਿੰਘ ਆਦਿ ਮੌਜੂਦ ਸਨ।