ਹਰ ਵਰਗ ਦੇ ਲੋਕ 23 ਨਵੰਬਰ ਨੂੰ ਦੀਨਾ ਕਾਂਗੜ ’ਚ ਹੋਣ ਇਕੱਠੇ : ਮਾਨ
ਹਰ ਵਰਗ ਦੇ ਲੋਕ 23 ਨਵੰਬਰ ਨੂੰ ਦੀਨਾ ਕਾਂਗੜ ਵਿਖੇ ਇਕੱਠੇ ਹੋਣ : ਮਾਨ
Publish Date: Wed, 19 Nov 2025 05:25 PM (IST)
Updated Date: Wed, 19 Nov 2025 05:25 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਸਮੁੱਚੇ ਖ਼ਾਲਸਾ ਪੰਥ ਅਤੇ ਸਾਰੀ ਮਨੁੱਖਤਾ ਨੂੰ 23 ਨਵੰਬਰ ਨੂੰ ਗੁਰਦੁਆਰਾ ਜ਼ਫ਼ਰਨਾਮਾ ਦੀਨਾਂ ਕਾਂਗੜ (ਮੋਗਾ) ਵਿਖੇ ਪਹੁੰਚਣ ਦੀ ਖੁੱਲ੍ਹੀ ਅਪੀਲ ਕੀਤੀ ਹੈ। ਇਸ ਦਿਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਦੇ 350 ਸਾਲ ਪੂਰੇ ਹੋ ਰਹੇ ਹਨ। ਮਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਨਾ ਸਿਰਫ਼ ਕਸ਼ਮੀਰੀ ਪੰਡਿਤਾਂ ਦੀ ਧਾਰਮਿਕ ਆਜ਼ਾਦੀ ਦੀ ਰਾਖੀ ਕੀਤੀ ਸੀ, ਸਗੋਂ ਪੂਰੀ ਮਨੁੱਖਤਾ ਲਈ ਇਨਸਾਨੀ ਕਦਰਾਂ-ਕੀਮਤਾਂ ਨੂੰ ਬਚਾਉਣ ਲਈ ਸ਼ਹਾਦਤ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਮੋਦੀ ਸਰਕਾਰ ਇਸ ਸ਼ਹਾਦਤ ਨੂੰ ‘ਹਿੰਦ ਦੀ ਚਾਦਰ’ ਕਹਿ ਕੇ ਸਿਰਫ਼ ਭਾਰਤ ਦੀਆਂ ਹੱਦਾਂ ਵਿੱਚ ਸੀਮਤ ਕਰਨਾ ਚਾਹੁੰਦੀ ਹੈ, ਜਦਕਿ ਗੁਰੂ ਸਾਹਿਬ ਦਾ ਸੰਦੇਸ਼ ਸਾਰੇ ਸੰਸਾਰ ਅਤੇ ਸਾਰੀ ਮਨੁੱਖਤਾ ਲਈ ਹੈ। ਉਨ੍ਹਾਂ ਅਪੀਲ ਕੀਤੀ ਕਿ ਇਸ ਮੌਕੇ ਸਾਰੇ ਵਰਗ, ਸੰਗਠਨ, ਕੌਮਾਂ ਤੇ ਧਰਮਾਂ ਦੇ ਲੋਕ ਇਕੱਠੇ ਹੋ ਕੇ ਗੁਰੂ ਸਾਹਿਬ ਦੇ ਮਨੁੱਖਤਾ ਪੱਖੀ ਸੰਦੇਸ਼ ਨੂੰ ਵਿਸ਼ਵ ਪੱਧਰ ’ਤੇ ਪਹੁੰਚਾਉਣ ਅਤੇ ਪੰਜਾਬ ਨਾਲ 78 ਸਾਲਾਂ ਤੋਂ ਜਾਰੀ ਵਿਤਕਰੇ ਤੇ ਬੇਇਨਸਾਫ਼ੀਆਂ ਵਿਰੁੱਧ ਇਕਜੁਟਤਾ ਦਿਖਾਉਣ।