ਜਰੂਰੀ : ਸਾਬਕਾ ਵਿਧਾਇਕ ਨਾਗਰਾ ਦੀ ਅਗਵਾਈ ’ਚ ਕਈ ਲੋਕ ਕਾਂਗਰਸ ’ਚ ਸ਼ਾਮਲ
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਹਾਜ਼ਰੀ ਵਿਚ ਵੱਡੇ ਪੱਧਰ ’ਤੇ ਲੋਕ ਕਾਂਗਰਸ ਵਿਚ ਸ਼ਾਮਲ
Publish Date: Fri, 12 Dec 2025 05:25 PM (IST)
Updated Date: Fri, 12 Dec 2025 05:27 PM (IST)

--ਦਿੱਤੁਪੁਰ ਫਕੀਰਾਂ, ਅਮਰਗੜ੍ਹ ਅਤੇ ਹੱਲੋਤਾਲੀ ਤੋਂ ਦਰਜਨਾਂ ਆਗੂ ਕਾਂਗਰਸ ਵਿਚ ਸ਼ਾਮਲ ਫ਼ੋਟੋ ਫ਼ਾਈਲ : 2 ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸਾਬਕਾ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪਿੰਡ ਦਿੱਤੁਪੁਰ ਫਕੀਰਾਂ ਤੋਂ ਹਰਵਿੰਦਰ ਸਿੰਘ, ਸਤਨਾਮ ਸਿੰਘ, ਸਤਿਕਾਰ ਸਿੰਘ, ਸਤਪਾਲ ਗਾਂਧੀ, ਭੁਪਿੰਦਰ ਸਿੰਘ, ਸੁਰਿੰਦਰ ਸਿੰਘ, ਪਿੰਡ ਅਮਰਗੜ੍ਹ ਤੋਂ ਸੁਖਵੀਰ ਸਿੰਘ, ਪਿੰਡ ਹੱਲੋਤਾਲੀ ਤੋਂ ਸੁਖਦੇਵ ਸਿੰਘ, ਗੁਰਵਿੰਦਰ ਸਿੰਘ ਗੋਗੀ ਇਨ੍ਹਾਂ ਲੋਕਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ, ਜਿਸ ਨਾਲ ਚੋਣ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੀ ਹੈ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਇਸ ਮੌਕੇ ’ਤੇ ਕਿਹਾ ਕਿ ਵੱਖ–ਵੱਖ ਪਿੰਡਾਂ ਦੇ ਨਿਵਾਸੀਆਂ ਦਾ ਇਹ ਫ਼ੈਸਲਾ ਖੇਤਰ ਦੀ ਰਾਜਨੀਤੀ ਵਿਚ ਇਕ ਮਹੱਤਵਪੂਰਨ ਬਦਲਾਅ ਨੂੰ ਦਰਸਾਉਂਦਾ ਹੈ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਬਦਲਾਅ ਦੀ ਉਮੀਦ ਨਾਲ ਬਣੀ ਮੌਜੂਦਾ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲੋਕਾਂ ਦੇ ਜੀਵਨ ਵਿਚ ਕੋਈ ਵੀ ਸਾਰਥਕ ਬਦਲਾਅ ਨਹੀਂ ਕੀਤਾ। ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਮੌਜੂਦਾ ਸਰਕਾਰ ਦੀ ਨਾਕਾਮੀ ਦਾ ਜਵਾਬ 14 ਦਸੰਬਰ ਨੂੰ ਵੋਟ ਪਾ ਕੇ ਦਿੱਤਾ ਜਾਵੇ। ਸ਼ਾਮਲ ਹੋਏ ਆਗੂਆਂ ਨੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਭਰੋਸਾ ਦਿਵਾਇਆ ਕਿ ਉਹ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਲਈ ਸਖਤ ਮਿਹਨਤ ਕਰਕੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਕੁਲਵੰਤ ਸਿੰਘ ਚਨਾਰਥਲ ਕਲਾਂ, ਬਲਾਕ ਸੰਮਤੀ ਉਮੀਦਵਾਰ ਜਨਕ ਰਾਣੀ ਤੇ ਧਰਮਿੰਦਰ ਸਿੰਘ ਗੋਰਖਾ, ਸੀਨੀਅਰ ਆਗੂ ਗੁਰਭੇਜ ਸਿੰਘ ਰਾਏ, ਸਾਬਕਾ ਸਰਪੰਚ ਜਗਦੀਪ ਸਿੰਘ ਨੰਬਰਦਾਰ, ਸੁਰਮੁੱਖ ਸਿੰਘ ਹੱਲੋਤਾਲੀ, ਰਣਜੀਤ ਸਿੰਘ ਰਾਜੂ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਬਾਗੜੀਆਂ, ਸੁਖਵਿੰਦਰ ਸਿੰਘ ਕਾਲਾ, ਮਨਪ੍ਰੀਤ ਸਿੰਘ ਮਨੀ ਕੋਟਲਾ, ਹਰਿੰਦਰ ਸਿੰਘ ਮੂਲੇਪੁਰ, ਲਖਵਿੰਦਰ ਸਿੰਘ ਲੱਖੀ, ਗੁਰਲਾਲ ਸਿੰਘ ਲਾਲੀ, ਨਰਿੰਦਰ ਸਿੰਘ, ਅਵਤਾਰ ਸਿੰਘ ਫੌਜੀ, ਅਰਜੁਨ ਸਿੰਘ, ਜਸਵਿੰਦਰ ਸਿੰਘ ਰਿਉਣਾ ਤੇ ਹੋਰ ਸਾਥੀ ਮੌਜੂਦ ਸਨ।