ਲੋਕ 2027 ’ਚ ਆਪ ਦੀ ਹਰ ਵਧੀਕੀ ਦਾ ਦੇਣਗੇ ਜਵਾਬ : ਰਾਜੂ ਖੰਨਾ
ਪੰਜਾਬ ਦੇ ਲੋਕ 2027 ਵਿਚ ਆਪ ਦੀ ਹਰ ਵਧੀਕੀ ਦਾ ਮੂੰਹਤੋੜਵਾ ਜਵਾਬ ਦੇਣਗੇ : ਰਾਜੂ ਖੰਨਾ
Publish Date: Thu, 18 Dec 2025 05:06 PM (IST)
Updated Date: Thu, 18 Dec 2025 05:06 PM (IST)
ਫ਼ੋਟੋ ਫ਼ਾਈਲ : 5=--- ਅਮਨਦੀਪ ਕੁਮਾਰ ਦਾ ਪਾਰਟੀ ਦਫ਼ਤਰ ਅਮਲੋਹ ਵਿਖੇ ਸਨਮਾਨ ਕਰਨ ਸਮੇਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਹੋਰ ਆਗੂ।
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਹਲਕਾ ਅਮਲੋਹ ਅਧੀਨ ਆਉਂਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਦੇਰ ਰਾਤ ਆਏ ਨਤੀਜਿਆਂ ਵਿਚ ਬਲਾਕ ਸੰਮਤੀ ਜ਼ੋਨ ਭਰਪੂਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਮਨਦੀਪ ਕੁਮਾਰ ਕਪੂਰਗੜ੍ਹ ਨੇ ਜਿੱਤ ਹਾਸਲ ਕੀਤੀ। ਜਿੱਤ ਤੋਂ ਬਾਅਦ ਅਮਨਦੀਪ ਕੁਮਾਰ ਆਪਣੇ ਸਾਥੀਆਂ ਅਤੇ ਕਾਫ਼ਲੇ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪਹੁੰਚੇ, ਜਿੱਥੇ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਜਿੱਤ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਇਨ੍ਹਾਂ ਚੋਣਾਂ ’ਚ ਲੋਕਤੰਤਰ ਦਾ ਜੋ ਘਾਣ ਕੀਤਾ ਗਿਆ ਹੈ ਉਸ ਦਾ ਜਵਾਬ ਪੰਜਾਬ ਦਾ ਬੱਚਾ-ਬੱਚਾ 2027 ਦੀਆਂ ਚੋਣਾਂ ਵਿਚ ਦੇਵੇਗਾ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਵਿਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋ ਕੇ ਉਭਰ ਰਿਹਾ ਹੈ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਵੋਟਾਂ ਦੀ ਗਿਣਤੀ ਦੌਰਾਨ ਘਪਲੇਬਾਜ਼ੀ ਨਾ ਕੀਤੀ ਜਾਂਦੀ ਤਾਂ ਪਾਰਟੀ ਦੇ ਸਾਰੇ ਉਮੀਦਵਾਰ ਵੱਡੀਆਂ ਜਿੱਤਾਂ ਹਾਸਲ ਕਰਦੇ। ਉਨ੍ਹਾਂ ਕਿਹਾ ਕਿ ਧੱਕੇਸ਼ਾਹੀ ਦੇ ਬਾਵਜੂਦ ਹਲਕੇ ਦੇ ਤਿੰਨ ਜ਼ੋਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਜਿੱਤਾਂ ਹਾਸਲ ਕੀਤੀਆਂ ਹਨ। ਉਨ੍ਹਾਂ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਤੋਂ ਹੀ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚ ਕੀਤੀ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਰਣਜੀਤ ਸਿੰਘ ਘੋਲਾ ਰੁੜਕੀ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਜਤਿੰਦਰ ਸਿੰਘ ਧਾਲੀਵਾਲ, ਹਰਮਿੰਦਰ ਸਿੰਘ ਕੁੰਭੜਾ, ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਜਰਨੈਲ ਸਿੰਘ ਮਾਜਰੀ ਆਦਿ ਹਾਜ਼ਰ ਸਨ।