- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਖ਼ਿਲਾਫ਼ ਲੋਕ ਇੱਕਜੁੱਟ ਹੋਣ, ਅਕਾਲੀ ਦਲ ਦੇਵੇਗਾ ਸਾਥ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ ’ਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ’ਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰ ਚੁੱਕੀ ਹੈ ਅਤੇ ਅੱਜ ਵੀ ਬੱਸ ਸਟੈਂਡ ਨੇੜੇ ਇਕ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਸਰਕਾਰ ਅਤੇ ਪ੍ਰਸ਼ਾਸਨ ਦੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਕੋਈ ਸੁਧਾਰ ਨਹੀਂ ਦਿੱਸ ਰਿਹਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਲੜਾਈ ਨੂੰ ਸਿਰਫ਼ ਪ੍ਰਸ਼ਾਸਨ ’ਤੇ ਨਾ ਛੱਡਿਆ ਜਾਵੇ, ਸਗੋਂ ਹਰ ਨਾਗਰਿਕ ਇਸ ਸਮਾਜਿਕ ਲਹਿਰ ਦਾ ਹਿੱਸਾ ਬਣੇ। ਸ਼੍ਰੋਮਣੀ ਅਕਾਲੀ ਦਲ ‘ਮਿਸ਼ਨ ਫ਼ਤਹਿ’ ਤਹਿਤ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰੇਗਾ ਅਤੇ ਪੀੜਤਾਂ ਦੇ ਇਲਾਜ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਨਸ਼ਾ ਤਸਕਰਾਂ ਬਾਰੇ ਪ੍ਰਸ਼ਾਸਨ ਨੂੰ ਸੂਚਿਤ ਕਰਨ ਲਈ ਵੀ ਕਿਹਾ। ਇਸ ਮੌਕੇ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਨਰਲ ਕੌਂਸਲ ਮੈਂਬਰ ਜਤਿੰਦਰ ਸਿੰਘ ਧਾਲੀਵਾਲ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ, ਸੂਬਾ ਮੀਤ ਪ੍ਰਧਾਨ ਭਿੰਦਰ ਸਿੰਘ ਮੰਡੀ, ਸੂਬਾ ਜਥੇਬੰਦਕ ਸਕੱਤਰ ਫੋਰਮੈਨ ਬਲਵੀਰ ਸਿੰਘ ਸਿੱਧੂ, ਹਰਬੰਸ ਸਿੰਘ ਬਡਾਲੀ, ਜਰਨੈਲ ਸਿੰਘ ਮਾਜਰੀ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਸਿਮਰਨਜੀਤ ਸਿੰਘ ਧਾਲੀਵਾਲ, ਕ੍ਰਿਸ਼ਨ ਕੁੰਭੜਾ, ਜਸਪਾਲ ਸਿੰਘ ਕੁੰਭ ਅਤੇ ਰਾਜਵੰਤ ਸਿੰਘ ਮਾਨ ਹਾਜ਼ਰ ਸਨ।