
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਧੂਰੇ ਵਾਅਦਿਆਂ ਦਾ ਜਵਾਬ 2027 ਦੀਆਂ ਚੋਣਾਂ ’ਚ ਦੇਣਗੇ ਲੋਕ : ਡਾ. ਅਮਰ ਸਿੰਘ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪਿੰਡ ਬਲਾੜੀ ਖੁਰਦ ਵਿਖੇ ਐਮਪੀ ਫੰਡ ’ਚੋਂ ਐਸਸੀ ਭਾਈਚਾਰੇ ਨੂੰ ਚੈੱਕ ਵੰਡਣ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣ ਵਾਅਦੇ ਪੂਰੇ ਨਾ ਕਰਨ ਦਾ ਜਵਾਬ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਤੋਂ ਪਿੱਛੇ ਹਟ ਰਹੀ ਹੈ, ਜਦਕਿ ਸੂਬੇ ’ਚ ਕਾਂਗਰਸ ਦੀ ਸਰਕਾਰ ਬਣਨ ’ਤੇ ਇਹ ਸਹਾਇਤਾ ਰਾਸ਼ੀ ਵਧਾ ਕੇ ਪਹਿਲੇ ਮਹੀਨੇ ਤੋਂ ਹੀ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੇ ਨਿਯਮਾਂ ’ਚ ਤਬਦੀਲੀ ਕਰਕੇ ਇਸ ਨੂੰ ਕਮਜ਼ੋਰ ਕਰਨ ਦਾ ਦੋਸ਼ ਵੀ ਲਾਇਆ। ਕੁਲਜੀਤ ਸਿੰਘ ਨਾਗਰਾ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਕ ਪਾਸੇ ਔਰਤਾਂ ਨੂੰ ਰਾਸ਼ੀ ਦੇਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਲੋਕਾਂ ਨੂੰ ਭਾਰੀ ਬਿਜਲੀ ਬਿੱਲ ਭੇਜੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਗ਼ਰੀਬਾਂ ਨੂੰ ਮਿਲਣ ਵਾਲੀ ਕਣਕ ’ਚ ਕਟੌਤੀ ਕਰਕੇ ਘਟੀਆ ਅਨਾਜ ਦਿੱਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਮਾਸਟਰ ਰਵਿੰਦਰ ਸਿੰਘ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਭਗੜਾਣਾ, ਦਵਿੰਦਰ ਸਿੰਘ ਜੱਲਾ, ਸਰਪੰਚ ਜਤਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ, ਪੰਚ ਸੰਦੀਪ ਕੌਰ, ਗੁਰਜੰਟ ਸਿੰਘ, ਸਤਵਿੰਦਰ ਸਿੰਘ ਅਤੇ ਲੰਬੜਦਾਰ ਸਤਵੀਰ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।