ਪੰਜਾਬ ਦਾ ਹਰ ਵਰਗ ਸਰਕਾਰ ਨੂੰ ਚਲਦਾ ਕਰਨ ਲਈ ਉਤਾਵਲਾ : ਰਾਜੂ ਖੰਨਾ
‘ਆਪ’ ਦੀ ਝੂਠ ਦੇ ਸਹਾਰੇ ਬਣੀ ਸਰਕਾਰ ਨੂੰ ਹੁਣ ਲੋਕ ਮੂੰਹ ਨਹੀਂ ਲਗਾਉਣਗੇ : ਰਾਜੂ ਖੰਨਾ
Publish Date: Tue, 30 Dec 2025 05:33 PM (IST)
Updated Date: Tue, 30 Dec 2025 05:35 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਝੂਠੇ ਵਾਅਦਿਆਂ ਦੇ ਸਹਾਰੇ ਸੱਤਾ ਹਾਸਲ ਕਰਨ ਵਾਲੀ ‘ਆਪ’ ਸਰਕਾਰ ਨੂੰ ਲੋਕ ਮੂੰਹ ਨਹੀਂ ਲਾਉਣਗੇ। ਪਿੰਡ ਖਨਿਆਣ ਵਿਖੇ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬੀਆਂ ਨਾਲ ਕੀਤੇ ਗਏ ਕੋਈ ਵੀ ਵੱਡੇ ਵਾਅਦੇ ਪੂਰੇ ਨਹੀਂ ਕੀਤੇ, ਨਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਗਿਆ, ਨਾ ਬੇਰੁਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਬੇਰੁਜ਼ਗਾਰੀ ਭੱਤਾ ਦਿੱਤਾ ਗਿਆ, ਨਾ ਲੋੜਵੰਦ ਕੁੜੀਆਂ ਨੂੰ 51,000 ਰੁਪਏ ਦੀ ਸ਼ਗਨ ਸਕੀਮ ਦਾ ਲਾਭ ਮਿਲਿਆ, ਨਾ ਬਜ਼ੁਰਗਾਂ ਨੂੰ 2500 ਰੁਪਏ ਪੈਨਸ਼ਨ ਅਤੇ ਨਾ ਹੀ ਔਰਤਾਂ ਦੇ ਖਾਤਿਆਂ ਵਿਚ 1000 ਰੁਪਏ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਮੁਲਾਜ਼ਮਾਂ ਨੂੰ ਤਿੰਨ-ਤਿੰਨ ਮਹੀਨੇ ਤਨਖਾਹਾਂ ਨਹੀਂ ਮਿਲ ਰਹੀਆਂ ਅਤੇ ਕਿਤੇ ਵੀ ਵਿਕਾਸ ਕਾਰਜ ਨਜ਼ਰ ਨਹੀਂ ਆ ਰਹੇ। ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ ਸਰਕਾਰ ਵੇਲੇ ਚੱਲ ਰਹੀਆਂ ਭਲਾਈ ਸਕੀਮਾਂ ਵਿਚ ਵੱਡੀਆਂ ਕਟੌਤੀਆਂ ਕਰਕੇ ਆਪ ਸਰਕਾਰ ਨੇ ਗਰੀਬਾਂ ਦੇ ਮੂੰਹੋਂ ਰੋਟੀ ਖੋਹਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਕਾਰਨ ਪੰਜਾਬ ਦਾ ਬੱਚਾ-ਬੱਚਾ ਇਸ ਸਰਕਾਰ ਤੋਂ ਖ਼ਫ਼ਾ ਹੈ ਅਤੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲਾ ਹੋ ਰਿਹਾ ਹੈ। ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਯੂਥ ਆਗੂ ਹਰਸ਼ਦੀਪ ਸਿੰਘ ਕੁੰਜਾਰੀ, ਜਥੇਦਾਰ ਸੰਤੋਖ ਸਿੰਘ ਜੰਜੂਆ,ਡਾ ਅਰੁਜਨ ਸਿੰਘ ਅਮਲੋਹ, ਜਥੇਦਾਰ ਸ਼ਰਧਾ ਸਿੰਘ ਛੰਨਾ, ਜਥੇਦਾਰ ਹਰਵਿੰਦਰ ਸਿੰਘ ਬਿੰਦਾ ਮਾਜਰੀ,ਗੁਰਮੀਤ ਸਿੰਘ ਰਾਮਗੜ,ਸੱਜਣ ਸਿੰਘ ਰਾਮਗੜ, ਜਰਨੈਲ ਸਿੰਘ ਨੰਬਰਦਾਰ ਰਾਜੂ ਬਾਬਾ ਖਨਿਆਣ, ਜਥੇਦਾਰ ਸੰਤੋਖ ਸਿੰਘ ਖਨਿਆਣ,ਕੁਲਜੀਤ ਸਿੰਘ ਮਾਜਰਾ,ਮਹਿੰਦਰ ਸਿੰਘ ਖਨਿਆਣ,ਜੌਨੀ ਖਨਿਆਣ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।