- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਲੋਹ ਰੈਲੀ ਵਿਚ ਲੋਕ ਕਾਫ਼ਲਿਆਂ ਦੇ ਰੂਪ ਵਿਚ ਸ਼ਮੂਲੀਅਤ ਕਰਨਗੇ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਅੰਦਰ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਨੂੰ ਲੈ ਕੇ ਕਿ ਜਿੱਥੇ ਸੂਬੇ ਦੇ ਸਮੁੱਚੇ ਵਰਕਰਾਂ ਤੇ ਆਗੂਆਂ ਵਿਚ ਵਧੇਰੇ ਉਤਸ਼ਾਹ ਪਾਇਆ ਜਾ ਰਿਹਾ ਹੈ। ਉੱਥੇ ਹਲਕਾ ਅਮਲੋਹ ਅੰਦਰ 25 ਮਾਰਚ ਨੂੰ ਹੋਣ ਜਾ ਰਹੀ ਰੈਲੀ ਵਿਚ ਮੰਡੀ ਗੋਬਿੰਦਗੜ੍ਹ ਸ਼ਹਿਰ ਦੇ ਵਾਸੀ ਵੱਡੀ ਗਿਣਤੀ ਵਿਚ ਕਾਫਲਿਆਂ ਦੇ ਰੂਪ ਵਿਚ ਸ਼ਮੂਲੀਅਤ ਕਰਨਗੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਗੁਰਸਾਹਿਬ ਸਿੰਘ ਸ਼ੈਰੀ ਭਾਂਬਰੀ ਦੇ ਨਿਵਾਸ ਸਥਾਨ ਮੰਡੀ ਗੋਬਿੰਦਗੜ੍ਹ ਵਿਖੇ ਭਰਵੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੀਟਿੰਗ ਨੂੰ ਜਥੇਦਾਰ ਨਾਜ਼ਰ ਸਿੰਘ ਮੰਡੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਸੋਮਨਾਥ ਅਜਨਾਲੀ, ਤੇ ਗੁਰਸਾਹਿਬ ਸਿੰਘ ਸ਼ੈਰੀ ਭਾਂਬਰੀ ਨੇ ਜਿੱਥੇ ਸੰਬੋਧਨ ਕੀਤਾ। ਉਨ੍ਹਾਂ ਸ਼ਹਿਰ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਗੁਰਸਾਹਿਬ ਸਿੰਘ ਸ਼ੈਰੀ ਭਾਂਬਰੀ ਤੇ ਜਗਪ੍ਰੀਤ ਸਿੰਘ ਸ਼ੈਲੀ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ। ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਜੋ ਅਮਨ ਕਾਨੂੰਨ ਦੀ ਸਥਿਤੀ ਹੈ ਉਸ ਤੋਂ ਪੰਜਾਬ ਦਾ ਬੱਚਾ ਬੱਚਾ ਜਾਣੂ ਹੈ। ਕੋਈ ਵੀ ਪੰਜਾਬ ਵਾਸੀ ਅੱਜ ਸੁਰੱਖਿਅਤ ਨਹੀਂ। ਲੁੱਟਾਂ-ਖੋਹਾਂ, ਦਿਨ-ਦਿਹਾੜੇ ਕਤਲ ਹੋ ਰਹੇ ਹਨ। ਜਿਸ ਕਾਰਨ ਪੰਜਾਬ ਦੇ ਹਰ ਵਾਸੀ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਜਿਸ ਲਈ ਸਾਨੂੰ ਪੰਜਾਬ ਨੂੰ ਬਚਾਉਣ ਅਤੇ ਮੁੜ ਤਰੱਕੀ ਤੇ ਖੁਸ਼ਹਾਲੀ ਵੱਲ ਲਿਜਾਣ ਲਈ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਜੋ 2027 ਵਿਚ ਲੋਕ ਹਿਤੈਸ਼ੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਗਠਨ ਹੋ ਸਕੇ।