ਪੱਤਰ ਪ੍ਰਰੇਰਕ, ਅਮਲੋਹ: ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸਬ ਇੰਸਪੈਕਟਰ ਧਰਮਪਾਲ ਨੇ ਦੱਸਿਆ ਕਿ ਅੰਨ੍ਹੀਆਂ ਸੂਏ ਦੇ ਨਜ਼ਦੀਕ ਸੀਆਈਏ ਸਟਾਫ਼ ਦੇ ਏਐੱਸਆਈ ਸਤਵਿੰਦਰ ਸਿੰਘ ਦੀ ਅਗਵਾਈ ਹੇਠ ਸਕੂਟਰੀ ਸਵਾਰ ਜਨਕ ਰਾਜ ਵਾਸੀ ਪੋਪਨਾ ਥਾਣਾ ਖਰੜ ਨੂੰ ਰੋਕਿਆ ਗਿਆ ਅਤੇ ਉਸ ਦੇ ਪਿੱਠੂ ਬੈਗ ਦੀ ਤਲਾਸ਼ੀ ਲਈ ਤਾਂ ਉਸ 'ਚੋਂ 200 ਪੱਤੇ (12 ਹਜ਼ਾਰ) ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਉਨਾਂ੍ਹ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਅਮਲੋਹ ਵਿਚ ਪੇਸ਼ ਕੀਤਾ ਅਤੇ ਪੁਲਿਸ ਰਿਮਾਂਡ ਹਾਸਲ ਕੀਤਾ।