ਰਾਜਿੰਦਰ ਸ਼ਰਮਾ, ਬੱਸੀ ਪਠਾਣਾਂ : ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਕਰਕੇ ਲੋਕਾਂ 'ਚ ਹਾਹਾਕਾਰ ਮਚੀ ਹੋਈ ਹੈ ਅਤੇ ਵਧੀਆਂ ਕੀਮਤਾਂ ਨੇ ਕਿਸਾਨਾਂ, ਕਾਰੋਬਾਰੀਆਂ ਆਮ ਲੋਕਾਂ ਸਮੇਤ ਗ਼ਰੀਬ ਵਰਗ ਦਾ ਕਚੂਮਰ ਕੱਢ ਦਿੱਤਾ ਹੈ। ਇਹ ਪ੍ਰਗਟਾਵਾ ਵਿਧਾਇਕ ਗੁਰਪ੍ਰਰੀਤ ਸਿੰਘ ਜੀਪੀ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ ਦੀ ਅਗਵਾਈ ਹੇਠ ਪੈਟਰੋਲ ਡੀਜ਼ਲ ਦੇ ਵਧੇ ਰੇਟਾਂ ਖ਼ਿਲਾਫ਼ ਰੋਸ ਮੁਜ਼ਾਹਰੇ ਦੌਰਾਨ ਕੀਤਾ। ਵਿਧਾਇਕ ਜੀਪੀ ਅਤੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਸੰਬੋਧਨ ਦੌਰਾਨ ਕਿਹਾ ਕਿ ਕੇਂਦਰ ਦੀਆਂ ਗਲਤ ਨੀਤੀਆਂ ਕਰਕੇ ਹਰ ਘਰ ਦੀ ਰਸੋਈ ਦਾ ਬਜਟ ਖਰਾਬ ਹੋ ਗਿਆ ਹੈ ਅਤੇ ਵਧੀ ਕੀਮਤਾਂ ਕਰਕੇ ਦੇਸ਼ ਦੇ ਹਰ ਨਾਗਰਿਕ ਨੂੰ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਸੁਭਾਸ਼ ਸੂਦ, ਚੇਅਰਮੈਨ ਸਤਵੀਰ ਸਿੰਘ ਨੌਗਾਵਾ, ਕੌਂਸਲ ਪ੍ਰਧਾਨ ਰਵਿੰਦਰ ਰਿੰਕੂ, ਅਨੂਪ ਸਿੰਗਲਾ, ਓਮ ਪ੍ਰਕਾਸ਼ ਮੁਖੀਜਾ, ਨਰੰਜਣ ਕੁਮਾਰ, ਕੌਂਸਲਰ ਪਵਨ ਸਰਮਾ, ਕੌਂਸਲਰ ਲਖਵੀਰ ਸਿੰਘ ਲੱਖੀ, ਸ਼ਮੀਰ ਕਪਲਿਸ਼, ਕ੍ਰਿਸ਼ਨ ਵਧਵਾ, ਰਾਮ ਕ੍ਰਿਸ਼ਨ ਚੁੱਘ, ਜਸਵੀਰ ਸਿੰਘ ਭਾਦਲਾ ਆਦਿ ਮੌਜੂਦ ਸਨ।