ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ : ਕੇਂਦਰ ਸਰਕਾਰ ਵੱਲੋਂ ਲਗਾਤਾਰ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਦੇ ਵਿਰੋਧ ਵਿਚ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਕਾਂਗਰਸੀ ਆਗੂਆਂ ਵੱਲੋਂ ਪੈਟਰੋਲ ਪੰਪ ਪਿੰਡ ਜਖਵਾਲੀ ਵਿਖੇ ਕੇਂਦਰ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਵੱਲੋਂ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਪਿਛਲੇ 6 ਮਹੀਨੇ ਤੋਂ ਵੱਧ ਸਮਾਂ ਹੋ ਗਿਆ ਕਿ ਕਿਸਾਨ ਅੰਦੋਲਨ ਕਰ ਰਹੇ ਹਨ, ਉਥੇ ਹੀ ਤੇਲ ਦੀਆਂ ਕੀਮਤਾਂ ਦਿਨ ਪ੍ਰਤੀ ਦਿਨ ਅਸਮਾਨ ਛੂਹ ਰਹੀਆਂ ਹਨ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਜਖਵਾਲੀ, ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਸਰਪੰਚ ਕੁਲਵਿੰਦਰ ਸਿੰਘ ਬਾਗੜੀਆ, ਸਰਪੰਚ ਅਵਤਾਰ ਸਿੰਘ ਹੱਲੋਤਾਲੀ, ਵਰਿੰਦਰ ਕੁਮਾਰ ਚਣੋਂ ,ਰਛਪਾਲ ਸਿੰਘ ਸਰਾਣਾ, ਸੁਰਜੀਤ ਸਿੰਘ, ਜਸਦੇਵ ਸਿੰਘ ਜੱਸਾ, ਜਤਿੰਦਰ ਸਿੰਘ ਚਣੋਂ, ਡਾ.ਨਰਪਿੰਦਰ ਸਿੰਘ,ਸੁਖਵਿੰਦਰ ਸਿੰਘ ਨੰਬਰਦਾਰ, ਰਾਜਿੰਦਰ ਸਿੰਘ ਬਾਗੜੀਆਂ, ਰਾਕੇਸ਼ ਲੁਟਾਵਾ, ਮੱਖਣ ਸਿੰਘ ਚਣੋਂ ਆਦਿ ਮੌਜੂਦ ਸਨ।