- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਏ ਨਾਲ ਖੁਸ਼ੀ ਸਾਂਝੀ ਕਰਦੇ ਹੋਏ।

ਗੁਰਪ੍ਰੀਤ ਸਿੰਘ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹੇ ਵਿਚ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਬੱਸੀ ਪਠਾਣਾਂ ਅਤੇ ਨਗਰ ਪੰਚਾਇਤ ਖਮਾਣੋਂ ਦੀਆਂ ਚੋਣਾਂ ਲਈ 26 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਦੀ ਅੱਜ ਗਿਣਤੀ ਤੋ ਬਾਅਦ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਫਤਹਿਗੜ੍ਹ ਸਾਹਿਬ ਦੀਆਂ ਤਿੰਨ ਨਗਰ ਕੌਂਸਲਾਂ ਤੇ ਇਕ ਨਗਰ ਪੰਚਾਇੰਤ ਦੇ ਕੁੱਲ 80 ਵਾਰਡਾਂ ’ਚੋਂ ਆਮ ਆਦਮੀ ਪਾਰਟੀ ਦੇ 51 ਉਮੀਦਵਾਰ, ਕਾਂਗਰਸ ਦੇ 14 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 4 ਉਮੀਦਵਾਰ, ਬੀਜੇਪੀ ਦੇ 4 ਉਮੀਦਵਾਰ ਅਤੇ 7 ਆਜ਼ਾਦ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ ਹੈ। ਨਗਰ ਕੌਂਸਲ ਸਰਹਿੰਦ ਫਤਹਿਗੜ੍ਹ ਸਾਹਿਬ ਦੇ 23 ਵਾਰਡਾਂ ’ਚੋਂ ਆਮ ਆਦਮੀ ਪਾਰਟੀ ਦੇ 17 ਉਮੀਦਵਾਰ ਅਤੇ ਕਾਂਗਰਸ ਦੇ 06 ਉਮੀਦਵਾਰ ਜੇਤੂ ਰਹੇ ਹਨ। ਸੀਨੀਅਰ ਕਾਂਗਰਸੀ ਨੇਤਾ ਅਤੇ ਨਗਰ ਕੌਂਸਲ ਸਰਹਿੰਦ ਫਤਹਿਗੜ੍ਹ ਸਾਹਿਬ ਦੇ ਪਿਛਲੇ ਕਈ ਸਾਲਾਂ ਤੋ ਪ੍ਰਧਾਨ ਰਹੇ ਅਸ਼ੋਕ ਸੂਦ ਚੋਣ ਹਾਰ ਗਏ ਹਨ। ਆਪ ਆਦਮੀ ਪਾਰਟੀ ਦੇ ਵਾਰਡ ਨੰਬਰ 19 ਤੋ ਕੌਂਸਲਰ ਰਹੇ ਦਵਿੰਦਰ ਕੌਰ ਮੁੜ ਚੋਣ ਜਿੱਤ ਗਏ ਹਨ। ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ 29 ਵਾਰਡਾਂ ’ਚੋਂ ਆਮ ਆਦਮੀ ਪਾਰਟੀ ਦੇ 19 ਉਮੀਦਵਾਰ, ਕਾਂਗਰਸ ਦੇ 6 ਉਮੀਦਵਾਰ, ਬੀਜੇਪੀ ਦੇ 3 ਉਮੀਦਾਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦਾ 1 ਉਮੀਦਵਾਰ ਜੇਤੂ ਰਿਹਾ ਹੈ। ਆਪ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਰਹੇ ਹਰਪ੍ਰੀਤ ਪ੍ਰਿੰਸ ਮੁੜ ਚੋਣ ਜਿੱਤ ਗਏ ਹਨ। ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਭਾਂਬਰੀ ਇਸ ਵਾਰ ਫੇਰ ਚੋਣ ਜਿੱਤ ਗਏ ਹਨ।
ਨਗਰ ਕੌਂਸਲ ਬਸੀ ਪਠਾਣਾਂ ਦੇ 15 ਵਾਰਡਾਂ ’ਚੋਂ ਆਮ ਆਦਮੀ ਪਾਰਟੀ ਦੇ 9 ਉਮੀਦਵਾਰ, ਬੀਜੇਪੀ ਦਾ 1 ਉਮੀਦਾਵਾਰ, ਸ਼੍ਰੋਮਣੀ ਅਕਾਲੀ ਦਲ ਦਾ 1 ਉਮੀਦਵਾਰ ਅਤੇ 4 ਅਜ਼ਾਦ ਉਮੀਦਵਾਰ ਜੇਤੂ ਰਹੇ ਹਨ। ਨਗਰ ਪੰਚਾਇਤ ਖਮਾਣੋਂ ਦੇ 13 ਵਾਰਡਾਂ ’ਚੋਂ ਆਮ ਆਦਮੀ ਪਾਰਟੀ ਦੇ 6 ਉਮੀਦਵਾਰ, ਕਾਂਗਰਸ ਦੇ 2 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 2 ਉਮੀਦਵਾਰ ਤੇ 3 ਆਜ਼ਾਦ ਉਮੀਦਵਾਰ ਜੇਤੂ ਰਹੇ ਹਨ। ਸਾਰੇ 15 ਵਾਰਡਾਂ ’ਚ ਉਮੀਦਵਾਰ ਖੜ੍ਹੇ ਕਰਨ ਵਾਲੀ ਕਾਂਗਰਸ ਦਾ ਇਸ ਵਾਰ ਹਾਰ ਹੋਈ ਹੈ, ਉਸ ਦਾ ਇਕ ਵੀ ਉਮੀਦਵਾਰ ਜਿੱਤ ਹਾਸਲ ਨਹੀਂ ਕਰ ਸਕਿਆ। 2021 ਵਿਚ ਕਾਂਗਰਸ ਨੇ ਵੱਡੀ ਜਿੱਤ ਹਾਸਲ ਕਰਕੇ ਨਗਰ ਕੌਂਸਲ ਦੇ ਕਬਜ਼ਾ ਕੀਤਾ ਸੀ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਕਿਹਾ ਕਿ ਵੋਟਾਂ ਦਾ ਕੰਮ ਸ਼ਾਂਤੀ ਨਾਲ ਨੇਪਰੇ ਚੜਿਆ ਹੈ, ਇਸ ਲਈ ਉਨ੍ਹਾਂ ਵੋਟਰਾਂ ਦਾ ਧੰਨਵਾਦ ਕੀਤਾ ਹੈ।