- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਆਈਐਮਟੀ ਦੇ ਵਿਦਿਆਰਥੀਆਂ ਨੇ ਗ੍ਰਾਜ਼ਾਟੀ ਇੰਟਰਐਕਟਿਵ ਦਾ ਕੀਤਾ ਉਦਯੋਗਿਕ ਦੌਰਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਪੀਆਈਐਮਟੀ) ਅਲੌੜ ਦੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਅਤੇ ਤਕਨੀਕੀ ਹੁਨਰ ਨੂੰ ਨਿਖਾਰਨ ਦੇ ਮਕਸਦ ਨਾਲ ਗ੍ਰਾਜ਼ਾਟੀ ਇੰਟਰਐਕਟਿਵ (ਸਕਿੱਲਸਟੋਨ) ਪੰਚਕੂਲਾ ਦਾ ਉਦਯੋਗਿਕ ਦੌਰਾ ਕਰਵਾਇਆ ਗਿਆ। ਇਸ ਵਿੱਦਿਅਕ ਦੌਰੇ ’ਚ ਬੀਸੀਏ ਤੀਜੇ ਤੇ ਪੰਜਵੇਂ ਸਮੈਸਟਰ ਅਤੇ ਐਮਸੀਏ ਪਹਿਲੇ ਤੇ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਦੇ ਮੁਖੀ ਕੁਲਦੀਪ ਸਿੰਘ ਸੇਖੋਂ, ਸਹਾਇਕ ਪ੍ਰੋਫੈਸਰ ਸਪਨਾ ਅਤੇ ਹਰਸ਼ਿਤਾ ਅਰੋੜਾ ਵਿਦਿਆਰਥੀਆਂ ਨਾਲ ਮੌਜੂਦ ਰਹੇ। ਸੰਸਥਾ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਦਯੋਗਿਕ ਦੌਰੇ ਵਿਦਿਆਰਥੀਆਂ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਉਦਯੋਗਿਕ ਮਾਹੌਲ ਨਾਲ ਜੋੜਨ ਦਾ ਵਧੀਆ ਮੌਕਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਅੰਦਰ ਤਕਨੀਕੀ ਹੁਨਰ, ਆਤਮ-ਵਿਸ਼ਵਾਸ ਅਤੇ ਕਾਰੋਬਾਰੀ ਸਮਝ ਪੈਦਾ ਹੁੰਦੀ ਹੈ। ਇਹ ਦੌਰਾ ਵਿਦਿਆਰਥੀਆਂ ਦੇ ਭਵਿੱਖ ਦੇ ਕਰੀਅਰ ਅਤੇ ਤਕਨੀਕੀ ਖੇਤਰ ਦੇ ਕੰਮਕਾਜ ਨੂੰ ਸਮਝਣ ਲਈ ਬੇਹੱਦ ਲਾਭਦਾਇਕ ਸਿੱਧ ਹੋਇਆ।