ਪੱਤਰ ਪ੍ਰਰੇਰਕ,ਸੰਘੋਲ: ਪਿੰਡ ਸੈਦਪੁਰਾ ਵਿੱਚ ਨਹਿਰੂ ਯੁਵਾ ਕੇਂਦਰ ਅਤੇ ਸਮਾਜ ਭਲਾਈ ਫੌਜੀ ਗਰੁੱਪ ਵੱਲੋਂ ਪੰਚਾਇਤ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਮਾਸਕ ਵੰਡੇ ਗਏ ਅਤੇ ਬੂਟੇ ਲਗਾਏ ਗਏ। ਇਸ ਮੌਕੇ ਬੁਲਾਰਿਆਂ ਨੇ ਸਮਾਜ ਸੇਵੀ ਕਾਰਜਾਂ ਲਈ ਇਕਜੁਟ ਹੋ ਕੇ ਹੰਭਲਾ ਮਾਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਮਨੁੱਖੀ ਅਧਿਕਾਰ ਮੰਚ ਦੇ ਕੌਮੀ ਪ੍ਰਧਾਨ ਡਾ.ਜਸਵੰਤ ਸਿੰਘ ਖੇੜਾ, ੳੁੱਪ ਚੇਅਰਮੈਨ ਪੰਜਾਬ ਹਰਭਜਨ ਸਿੰਘ ਜੱਲੋਵਾਲ, ਰਾਮ ਸਿੰਘ ਨਹਿਰੂ ਯੁਵਾ ਕੇਂਦਰ ਫਤਹਿਗੜ੍ਹ ਸਾਹਿਬ, ਅਮਰਵੀਰ ਵਰਮਾ, ਵਰਿੰਦਰ ਸਿੰਘ, ਸਤਨਾਮ ਸਿੰਘ, ਜਸਵੰਤ ਸਿੰਘ ਫੌਜੀ, ਸਹਾਇਕ ਥਾਣੇਦਾਰ ਸੰਜੀਵ ਕੁਮਾਰ ਅਤੇ ਰਛਪਾਲ ਸਿੰਘ ਆਦਿ ਮੌਜੂਦ ਸਨ।