ਸੀਨੀਅਰ ਸੈਕੰਡਰੀ ਸਕੂਲ ਨਰੈਣਗੜ੍ਹ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
ਸੀਨੀਅਰ ਸੈਕੰਡਰੀ ਸਕੂਲ ਨਰੈਣਗੜ੍ਹ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
Publish Date: Tue, 16 Sep 2025 05:48 PM (IST)
Updated Date: Tue, 16 Sep 2025 05:50 PM (IST)
ਗੁਰਚਰਨ ਜੰਜੂਆ, ਪੰਜਾਬੀ ਜਾਗਰਣ, ਅਮਲੋਹ : ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ ਮੀਡੀਆ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਕੂਲ ਦੀ ਅੰਡਰ-19 ਸਾਲ ਲੜਕੇ ਤੇ ਅੰਡਰ-14 ਸਾਲ ਲੜਕੀਆਂ ਦੀ ਹਾਕੀ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਸਕੂਲ ਦੇ ਫਿਜੀਕਲ ਮਾਸਟਰ ਬਲਵਿੰਦਰ ਸਿੰਘ ਅਤੇ ਹਾਕੀ ਕੋਚ ਮੁਨੀਸ਼ ਕੁਮਾਰ ਦੀ ਅਗਵਾਈ ਵਿਚ ਖੇਡਦੇ ਹੋਏ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਹੁਣ ਇਹ ਟੀਮਾਂ ਰਾਜ ਪੱਧਰੀ ਖੇਡ ਟੂਰਨਾਮੈਂਟ ਵਿਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਪ੍ਰਤਿਨਿਧਤਾ ਕਰਨਗੀਆਂ। ਜੇਤੂ ਟੀਮਾਂ ਦਾ ਸਕੂਲ ਪਹੁੰਚਣ ਤੇ ਜਿੱਥੇ ਨਿੱਘਾ ਸਵਾਗਤ ਕੀਤਾ ਗਿਆ ਉੱਥੇ ਹੀ ਟੀਮਾਂ ਦੀ ਇਸ ਪ੍ਰਾਪਤੀ ਤੇ ਸਕੂਲ ਦੇ ਪ੍ਰਿੰਸੀਪਲ ਸਿਕੰਦਰ ਸਿੰਘ ਗਿੱਲ (ਸਟੇਟ ਐਵਾਰਡੀ), ਸਕੂਲ ਇੰਚਾਰਜ ਜਸਵਿੰਦਰ ਸਿੰਘ ਗਰੇਵਾਲ, ਸਕੂਲ ਮੈਨੇਜਮੈਂਟ ਕਮੇਟੀ ਤੇ ਸਮੂਹ ਸਟਾਫ਼ ਵੱਲੋਂ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ ਕੁਲਜੀਤ ਸਿੰਘ ਨਰਾਇਣਗੜ੍ਹ,ਉਪ ਚੇਅਰਮੈਨ ਹਰਦੀਪ ਸਿੰਘ ਧਾਰਨੀ, ਬਲਾਕ ਪ੍ਰਧਾਨ ਰਣਧੀਰ ਸਿੰਘ ਨਰਾਇਣਗੜ੍ਹ ਅਤੇ ਸਮੂਹ ਸਟਾਫ ਮੌਜੂਦ ਸਨ।