PM ਮੋਦੀ ਨੇ ਫ਼ਤਿਹਗੜ੍ਹ ਸਾਹਿਬ ਹਾਦਸੇ 'ਤੇ ਪ੍ਰਗਟਾਇਆ ਡੂੰਘਾ ਦੁੱਖ, ਪੀੜਤ ਪਰਿਵਾਰਾਂ ਨਾਲ ਜਤਾਈ ਹਮਦਰਦੀ
ਹੁਣ ਇਸ ਘਟਨਾ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਵਿੱਚ ਵਾਪਰੇ ਦਰਦਨਾਕ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਜ਼ਾਹਿਰ ਕੀਤੀ ਹੈ।
Publish Date: Wed, 15 Apr 2026 11:23 AM (IST)
Updated Date: Wed, 15 Apr 2026 11:34 AM (IST)
ਗੁਰਪ੍ਰੀਤ ਸਿੰਘ ਮਹਿਕ, ਫਹਿਤਗੜ੍ਹ ਸਾਹਿਬ । ਦੇਰ ਰਾਤ ਚੁੰਨੀ ਮੋਰਿੰਡਾ ਮਾਰਗ 'ਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਹਿਮਤਪੁਰਾ ਵਿਖੇ ਸ਼ਰਧਾਲੂਆਂ ਦੀ ਬੱਸ ਪਲਟਨ ਨਾਲ 8 ਵਿਅਕਤੀਆਂ ਦੀ ਮੌਤ ਹੋਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਇਕ ਪਿੰਡ ਮੈਣ ਮਾਜਰੀ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਵਿਸਾਖੀ ਮੌਕੇ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਈ ਸੀ, ਜੋ ਮੰਗਲਵਾਰ ਰਾਤ ਵਾਪਸੀ ਮੌਕੇ ਕਰੀਬ 10 ਵਜੇ ਅਚਾਨਕ ਬੇਕਾਬੂ ਹੋ ਕੇ ਪਲਟ ਗਈ।
ਹੁਣ ਇਸ ਘਟਨਾ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਵਿੱਚ ਵਾਪਰੇ ਦਰਦਨਾਕ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਜ਼ਾਹਿਰ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੀਆਂ ਅਰਦਾਸਾਂ ਪੀੜਤਾਂ ਦੇ ਨਾਲ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ ਹੈ। ਦੱਸਣਯੋਗ ਹੈ ਕਿ ਫ਼ਤਿਹਗੜ੍ਹ ਸਾਹਿਬ ਵਿੱਚ ਵਾਪਰੇ ਇਸ ਮੰਦਭਾਗੇ ਹਾਦਸੇ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ।