ਰਾਜਿੰਦਰ ਸ਼ਰਮਾ, ਬੱਸੀ ਪਠਾਣਾਂ

ਦੁਸ਼ਹਿਰੇ ਦੇ ਤਿਉਹਾਰ ਦੇ ਮੱਦੇਨਜ਼ਰ ਅਤੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਥਾਣਾ ਮੁਖੀ ਮਨਪ੍ਰਰੀਤ ਸਿੰਘ ਦਿਓਲ ਅਤੇ ਸਿਟੀ ਇੰਚਾਰਜ਼ ਬਲਜਿੰਦਰ ਸਿੰਘ ਕੰਗ ਵੱਲੋਂ ਦੁਸ਼ਹਿਰਾ ਗਰਾਊਂਡ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੁਸ਼ਹਿਰੇ ਵਾਲੇ ਦਿਨ ਪੁਲਿਸ ਦੀਆਂ ਟੀਮਾਂ ਦੀ ਡਿਊਟੀ ਲਗਾਈ ਗਈ। ਥਾਣਾ ਮੁਖੀ ਮਨਪ੍ਰਰੀਤ ਸਿੰਘ ਦਿਓਲ ਤੇ ਸਿਟੀ ਇੰਚਾਰਜ ਬਲਜਿੰਦਰ ਸਿੰਘ ਕੰਗ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਦੁਸ਼ਹਿਰਾ ਮਨਾਉਣ ਸਬੰਧੀ ਜ਼ਰੂਰੀ ਹਦਾਇਤਾਂ ਕੀਤੀਆਂ ਗਈਆਂ ਹਨ,ਜਿਨ੍ਹਾਂ ਦੀ ਪਾਲਣਾਂ ਯਕੀਨੀ ਬਣਾਈ ਜਾਵੇਗੀ। ਇਸ ਦੌਰਾਨ ਦੁਸ਼ਹਿਰਾ ਗਰਾਊਂਡ ਦਾ ਮੁੱਖ ਗੇਟ ਬੰਦ ਰੱਖਿਆ ਜਾਵੇਗਾ ਅਤੇ ਸਿਰਫ਼ 100 ਵਿਅਕਤੀਆਂ ਦੇ ਪ੍ਰਵੇਸ਼ ਹੋਣ ਦੀ ਹੀ ਇਜ਼ਾਜਤ ਹੋਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਸਟਾਲ ਲੱਗਣ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਲੋਕਾਂ ਵੱਲੋਂ ਮਾਸਕ ਪਾਉਣਾ ਅਤੇ ਸਾਮਾਜਿਕ ਦੂਰੀ ਦਾ ਧਿਆਨ ਰੱਖਣਾ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਡੀਐਸਪੀ ਸੁਖਮਿੰਦਰ ਸਿੰਘ ਚੌਹਾਨ ਵੱਲੋਂ ਜਾਰੀ ਹਦਾਇਤਾਂ ਦਾ ਸਖ਼ਤੀ ਨਾਲ ਪਾਲਣ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ,ਇਸ ਲਈ ਦੁਸ਼ਹਿਰਾ ਗਰਾਊਂਡ ਵਿਚ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜੀ,ਲਾਪ੍ਰਵਾਹੀ ਕਰਨ ਵਾਲੇ ਅਤੇ ਜਾਰੀ ਹਦਾਇਤਾਂ ਦਾ ਉਲੰਘਣਾਂ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਅਜੇ ਸਿੰਗਲਾ ਤੇ ਸਕੱਤਰ ਮਨੋਜ ਭੰਡਾਰੀ ਨੂੰ ਪ੍ਰਸ਼ਾਸਨ ਦੀਆਂ ਹਦਾਇਤਾਂ ਦਾ ਪਾਲਣ ਯਕੀਨੀ ਬਣਾਉਣ ਲਈ ਕਿਹਾ।