ਚਾਰ ਜਣੇ ਪੁਲਿਸ ਨੇ ਨਸ਼ੇ ਦੀ ਹਾਲਤ ’ਚ ਕਾਬੂ ਕੀਤੇ
ਚਾਰ ਜਣੇ ਪੁਲਿਸ ਨੇ ਨਸ਼ੇ ਦੀ ਹਾਲਤ ’ਚ ਕਾਬੂ ਕੀਤੇ
Publish Date: Tue, 14 Apr 2026 05:36 PM (IST)
Updated Date: Tue, 14 Apr 2026 05:39 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਦੇ ਵੱਖ-ਵੱਖ ਥਾਣਿਆਂ ਦੀਆਂ ਟੀਮਾਂ ਵੱਲੋਂ ਚਾਰ ਜਣਿਆਂ ਨੂੰ ਨਸ਼ੇ ਦੀ ਹਾਲਤ ’ਚ ਕਾਬੂ ਕੀਤੇ ਜਾਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਅਮਲੋਹ ਪੁਲਿਸ ਨੇ ਆਤਮ ਸਿੰਘ, ਖੇੜੀ ਨੌਧ ਸਿੰਘ ਪੁਲਿਸ ਨੇ ਲਵਪ੍ਰੀਤ ਸਿੰਘ, ਮੂਲੇਪੁਰ ਪੁਲਿਸ ਨੇ ਮਾਨ ਸਿੰਘ ਅਤੇ ਬਸੀ ਪਠਾਣਾਂ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਕਾਬੂ ਕੀਤੇ ਹਿਤੇਸ਼ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ ਹੈ। ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ ਵੱਖ ਵੱਖ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਹੈ।