ਪੁਲਿਸ ਨੇ ਕੱਢਿਆ ਫਲੈਗ ਮਾਰਚ
ਪੁਲਿਸ ਨੇ ਕੱਢਿਆ ਫਲੈਗ ਮਾਰਚ
Publish Date: Sat, 24 Jan 2026 06:02 PM (IST)
Updated Date: Sat, 24 Jan 2026 06:04 PM (IST)
ਗਰਗ, ਪੰਜਾਬੀ ਜਾਗਰਣ, ਅਮਲੋਹ : ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਮਲੋਹ ਪੁਲਿਸ ਵੱਲੋਂ ਡੀਐੱਸਪੀ ਗੁਰਦੀਪ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਬਾਜ਼ਾਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਥਾਣਾ ਅਮਲੋਹ ਦੇ ਮੁਖੀ ਹਰਕੀਰਤ ਸਿੰਘ, ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁਖੀ ਅੰਮ੍ਰਿਤਵੀਰ ਸਿੰਘ ਚਹਿਲ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪੁਰਸ਼ ਅਤੇ ਮਹਿਲਾ ਪੁਲਿਸ ਕਰਮਚਾਰੀ ਮੌਜੂਦ ਸਨ। ਇਸ ਮੌਕੇ ਡੀਐੱਸਪੀ ਗੁਰਦੀਪ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਇਹ ਫਲੈਗ ਮਾਰਚ ਕੱਢਿਆ ਗਿਆ ਹੈ।